19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਤੇ ਕੁੱਟਮਾਰ ਕਰਨ 'ਤੇ 4 ਜਣਿਆਂ 'ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 21-04-2026
ਹਠੂਰ, 20 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਪਿੰਡ ਰਸੂਲਪੁਰ ਵਿਖੇ ਇਕ ਘਰੇਲੂ ਝਗੜੇ ਦੌਰਾਨ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਥਾਣਾ ਹਠੂਰ ਵਿਖੇ ਇਸ ਸਬੰਧੀ ਦਰਜ ਮਾਮਲੇ ਵਿਚ ਥਾਣਾ ਮੁਖੀ ਐੱਸ.ਐੱਚ.ਓ. ਕੁਲਦੀਪ ਕੁਮਾਰ ਨੇ ਦੱਸਿਆ ਕਿ ਅਜਮੇਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਰਸੂਲਪੁਰ ਵਲੋਂ ਦਿੱਤੀ ਇਤਲਾਹ ਅਤੇ ਤਫਤੀਸ਼ ਦੌਰਾਨ ਪਤਾ ਲੱਗਾ ਕਿ ਕੁਝ ਲੋਕ ਉਸ ਦੇ ਘਰ ਅੱਗੇ ਆਏ ਅਤੇ ਉਸ ਨੂੰ ਕੇਸਾਂ ਤੋਂ ਫੜ੍ਹ ਕੇ ਉਸਦੀ ਦਸਤਾਰ ਉਤਾਰ ਕੇ ਕੁੱਟਮਾਰ ਸ਼ੁਰੂ ਕਰ ਦਿੱਤੀ | ਉਸਦੇ ਕਕਾਰ ਕਿ੍ਪਾਨ ਨੂੰ ਜ਼ਬਰੀ ਉਤਾਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਉਸ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ, ਜਿਸ 'ਤੇ ਪੁਲਿਸ ਥਾਣਾ ਹਠੂਰ ਵਿਖੇ ਸਬੰਧਤ ਵਿਅਕਤੀਆਂ ਗੁਰਮੀਤ ਸਿੰਘ ਪੁੱਤਰ ਦਲੀਪ ਸਿੰਘ, ਦਲੀਪ ਸਿੰਘ ਪੁੱਤਰ ਬਚਨ ਸਿੰਘ, ਪਰਮਜੀਤ ਕੌਰ ਤੇ ਹਰਵਿੰਦਰ ਕੌਰ 'ਤੇ ਆਈ.ਪੀ.ਸੀ. ਦੀ ਧਾਰਾ 115(2), 298,351(3), 3(5) ਤਹਿਤ ਮਾਮਲਾ ਦਰਜ ਕੀਤਾ ਹੈ | ਦੋਸ਼ੀਆਂ ਦੀ ਗਿ੍ਫਤਾਰੀ ਬਾਕੀ ਹੈ |
Ad Position 22
No active advertisement
ਪਿਛਲੀ ਖ਼ਬਰ ਲੋਹਟਬੱਦੀ ਦਾਣਾ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਖਫ਼ਾ ਅਗਲੀ ਖ਼ਬਰ ਬਹੁਜਨ ਮੁਕਤੀ ਪਾਰਟੀ ਨੇ ਸਿਕੰਦਰ ਸਿੰਘ ਸਿੱਧੂ ਨੂੰ ਹਲਕਾ ਰਾਏਕੋਟ ਤੋਂ ਉਮੀਦਵਾਰ ਐਲਾਨਿਆ
Ad Position 24