ਜੋਧਾਂ, 20 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟਰੱਸਟ ਦੇ ਚੇਅਰਮੈਨ ਅਤੇ ਇਤਿਹਾਸਕਾਰ ਜਸਵੰਤ ਸਿੰਘ ਕਾਰ ਸੇਵਾ ਵਾਲਿਆਂ ਦੇ ਦਿਹਾਂਤ 'ਤੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ¢ ਸ਼ਹੀਦ ਬਾਬਾ ਜੀਵਨ ਸਿੰਘ ਵੈਬਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਅਤੇ ਚੇਅਰਮੈਨ ਜਥੇਦਾਰ ਜਗਰੂਪ ਸਿੰਘ ਗੁੱਜਰਵਾਲ ਨੇ ਕਿਹਾ ਕਿ ਜਸਵੰਤ ਸਿੰਘ ਕਾਰਸੇਵਾ ਵਾਲਿਆਂ ਦੇ ਦਿਹਾਂਤ ਨਾਲ ਸਿਰਫ਼ ਉਨ੍ਹਾਂ ਦੇ ਪਰਿਵਾਰ ਨੂੰ ਹੀ ਨਹੀਂ, ਸਗੋਂ ਪੰਥ ਅਤੇ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ¢ ਉਨ੍ਹਾਂ ਨੇ ਕਿਹਾ ਕਿ ਜਸਵੰਤ ਸਿੰਘ ਕਾਰਸੇਵਾ ਵਾਲਿਆਂ ਨੇ ਸਮਾਜਿਕ ਅਤੇ ਧਾਰਮਿਕ ਸੇਵਾਵਾਂ ਰਾਹੀਂ ਲੋਕਾਂ ਦੇ ਦਿਲਾਂ ਵਿਚ ਵਿਸ਼ੇਸ਼ ਥਾਂ ਬਣਾਈ ਸੀ ਜਿਸ ਕਰਕੇ ਉਹ ਸਦਾ ਯਾਦ ਰੱਖੇ ਜਾਣਗੇ¢ ਇਸ ਦੁਖਦਾਈ ਮੌਕੇ 'ਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਵਾ ਕੀਤਾ¢