19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਵੈਟਰਨਰੀ ਇੰਸਪੈਕਟਰਾਂ ਵਲੋਂ 26 ਨੂੰ ਮੁਹਾਲੀ 'ਚ ਰੋਸ ਮੁਜ਼ਾਹਰਾ ਤੇ ਮੁੱਖ ਮੰਤਰੀ ਨਿਵਾਸ ਵੱਲ ਮਾਰਚ ਦਾ ਐਲਾਨ

Ad Position 21
No active advertisement
ਅਜੀਤ ਡੈਸਕ 21-04-2026
ਮੁੱਲਾਂਪੁਰ-ਦਾਖਾ, 20 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਵਲੋਂ ਵੈਟਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਅਣਦੇਖਿਆ ਕਰਨ ਦੇ ਖ਼ਿਲਾਫ਼ ਪੰਜਾਬ ਦੇ ਸਮੂਹ ਵੈਟਨਰੀ ਇੰਸਪੈਕਟਰਾਂ ਵਲੋਂ 26 ਅਪ੍ਰੈਲ, ਐਤਵਾਰ ਨੂੰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਅੱਗੇ ਰੋਸ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਵੱਲ ਰੋਸ ਮਾਰਚ ਦਾ ਪ੍ਰੋਗਰਾਮ ਉਲੀਕਿਆ ਗਿਆ | ਇਹ ਜਾਣਕਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਬਾਸੀ, ਸੂਬਾ ਜਨਰਲ ਸਕੱਤਰ ਵਿਪਨ ਕੁਮਾਰ ਗੋਇਲ ਵਲੋਂ ਦਿੱਤੀ ਗਈ | ਉਪਰੋਕਤ ਮੁਜ਼ਾਹਰੇ ਨੂੰ ਲੈ ਕੇ ਹੋਈ ਮੀਟਿੰਗ ਸਬੰਧੀ ਵਿਚਾਰ ਹੋਈ ਕਿ ਪੇਅ ਸਕੇਲਾਂ ਵਿਚ ਸੋਧ, ਢੁਕਵੇਂ ਪਰਮੋਸ਼ਨ ਚੈਨਲ ਬਹਾਲ ਕਰਵਾਉਣ ਅਤੇ ਵੈਟਨਰੀ ਇੰਸਪੈਕਟਰ ਕੌਂਸਲ ਐਕਟ ਬਣਵਾਉਣ, ਨਵੀਂ ਭਰਤੀ ਤੇ ਛੇਵਾਂ ਪੇਅ ਕਮਿਸ਼ਨ ਲਾਗੂ ਕਰਾਉਣ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਵਰਗੀਆਂ ਮੰਗਾਂ ਦੀ ਪੂਰਤੀ ਲਈ ਲੰਮੇ ਸਮੇਂ ਤੋਂ ਵੈਟਰਨਰੀ ਇੰਸਪੈਕਟਰਾਂ ਦੀ ਐਸੋਸੀਏਸ਼ਨ ਨਾਲ ਸਰਕਾਰ ਦੇ ਨੁਮਾਇੰਦਿਆਂ ਦੀਆਂ ਮੀਟਿੰਗਾਂ ਬੇਸਿੱਟਾ ਰਹੀਆਂ | ਬੁਲਾਰਿਆਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪਿ੍ੰਸੀਪਲ ਸਕੱਤਰ ਪਸ਼ੂ ਪਾਲਣ ਨਾਲ ਹੋਈਆਂ ਪੈਨਲ ਮੀਟਿੰਗਾਂ ਦੇ ਬਾਵਜੂਦ ਪਰਸੋਨਲ ਅਤੇ ਵਿੱਤ ਵਿਭਾਗ ਬੇਲੋੜੇ ਇਤਰਾਜ ਲਗਾਉਦਿਆਂ ਮਸਲਿਆਂ ਨੂੰ ਲਮਕਾਉਣ ਦੀ ਨੀਤੀ 'ਤੇ ਚੱਲ ਰਿਹਾ ਹੈ, ਅਜਿਹੇ ਬੇਲੋੜੇ ਇਤਰਾਜਾਂ ਤੋਂ ਪ੍ਰੇਸ਼ਾਨ ਵੈਟਨਰੀ ਇੰਸਪੈਕਟਰ ਕੇਡਰ ਮੁੱਖ ਮੰਤਰੀ ਪੰਜਾਬ ਤੋਂ ਉੱਚ ਪੱਧਰੀ ਵਿਭਾਗੀ ਮੀਟਿੰਗ ਦੀ ਮੰਗ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਪੰਜਾਬ ਵੱਲੋਂ ਵੈਟਨਰੀ ਇੰਸਪੈਕਟਰ ਕੇਡਰ ਨੂੰ ਵਿਭਾਗੀ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾਂਦਾ ਤਾਂ ਵੈਟਨਰੀ ਇੰਸਪੈਕਟਰ ਕੇਡਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨ ਲਈ ਮਜ਼ਬੂਰ ਹੋਵੇਗਾ | ਇਸ ਮੀਟਿੰਗ ਸਮੇਂ ਸੂਬਾਈ ਆਗੂ ਗੁਰਦੀਪ ਸਿੰਘ ਛੰਨਾਂ, ਰਾਜੀਵ ਮਲਹੋਤਰਾ, ਦਲਜੀਤ ਸਿੰਘ ਚਾਹਲ, ਪਰਮਜੀਤ ਸਿੰਘ ਸੋਹੀ, ਹਰਜੋਤ ਸਿੰਘ ਸੈਣੀ, ਹਰਦੀਪ ਸਿੰਘ ਗਿਆਨਾ, ਧਰਮਵੀਰ ਸਰਾਂ, ਸਤਿਨਾਮ ਸਿੰਘ ਚਾਹਲ, ਪਰਵੀਨ ਕੁਮਾਰ ਸੈਣੀ, ਗੁਰਮੀਤ ਸਿੰਘ ਮਹਿਤਾ, ਜਗਜੀਤ ਸਿੰਘ ਦੁੱਲਟ, ਰਜਿੰਦਰ ਕੰਬੋਜ, ਹਰਦੀਪ ਸਿੰਘ, ਰਾਕੇਸ਼ ਸੈਣੀ, ਦਮਨਦੀਪ ਸਿੰਘ ਗਿੱਲ, ਗੁਰਿੰਦਰਪਾਲ ਸਿੰਘ ਨਵਾਂਸ਼ਹਿਰ, ਸ਼ਾਮ ਨਾਥ ਫਤਹਿਗੜ੍ਹ ਸਾਹਿਬ, ਅਮਿ੍ਤਪਾਲ ਸਿੰਘ ਮਲੇਰਕੋਟਲਾ, ਜਤਿੰਦਰ ਸਿੰਘ ਕਪੂਰਥਲਾ, ਸੂਬਾ ਪ੍ਰੈਸ ਸਕੱਤਰ ਗੁਰਜੀਤ ਸਿੰਘ, ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਨੂੰ ਤਾਲਮੇਲ ਕਮੇਟੀ ਦਾ ਕਨਵੀਨਰ ਨਿਯੁਕਤ ਕਰਨ ਨਾਲ ਪੰਥਕ ਸਰਕਾਰ ਬਣਨ ਦਾ ਰਾਹ ਪੱਧਰਾ ਹੋਇਆ-ਹਾਂਸ/ਗਰੇਵਾ... ਅਗਲੀ ਖ਼ਬਰ ਜਸਵੰਤ ਸਿੰਘ ਕਾਰਸੇਵਾ ਵਾਲਿਆਂ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Ad Position 24