19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਗ੍ਰਾਮ ਪੰਚਾਇਤ ਨੇ ਵਾਟਰ ਕੂਲਰ ਤੇ ਆਰ.ਓ. ਸਿਸਟਮ ਲਗਵਾਇਆ

Ad Position 21
No active advertisement
ਅਜੀਤ ਡੈਸਕ 21-04-2026
ਚੌਂਕੀਮਾਨ, 20 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ, ਕੈਪਟਨ ਮੋਹਨ ਸਿੰਘ ਬਦੇਸਾ ਅਮਰੀਕਾ, ਪੰਚ ਗੁਰਪ੍ਰੀਤ ਕੌਰ ਬੋਪਾਰਾਏ, ਪੰਚ ਜਸਵੀਰ ਕੌਰ ਧਾਲੀਵਾਲ, ਪੰਚ ਮਨਪ੍ਰੀਤ ਸਿੰਘ ਅਮਨਾ ਧਾਲੀਵਾਲ ਤੇ ਪੰਚ ਬਲਵੀਰ ਸਿੰਘ ਫੌਜੀ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਮੈਡਮ ਪਰਮਿੰਦਰ ਕੌਰ ਤੇ ਮੈਡਮ ਰਾਜਵੀਰ ਕੌਰ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ ਤੇ ਦੱਸਿਆ ਕਿ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਦੀ ਅਗਵਾਈ ਵਿਚ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਸਕੂਲ ਦੇ ਵਿਦਿਆਰਥੀਆਂ ਲਈ ਠੰਡੇ ਤੇ ਸ਼ੁੱਧ ਪਾਣੀ ਦਾ ਪ੍ਰਬੰਧ ਕਰਦੇ ਹੋਏ ਸਕੂਲ ਵਿਚ ਵਾਟਰ ਕੂਲਰ ਤੇ ਆਰ.ਓ.ਸਿਸਟਮ ਲਗਾਇਆ ਗਿਆ | ਇਸ ਮੌਕੇ ਵਾਟਰ ਕੂਲਰ ਤੇ ਆਰ.ਓ. ਸਿਸਟਮ ਦਾ ਉਦਘਾਟਨ ਕੈਪਟਨ ਮੋਹਨ ਸਿੰਘ ਬਦੇਸਾ ਅਮਰੀਕਾ ਤੇ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਦੀ ਅਗਵਾਈ ਵਿਚ ਮੈਂਬਰ ਸਹਿਬਾਨਾਂ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆ ਦੀ ਮਦਦ ਕਰੀਏ ਤੇ ਉਨ੍ਹਾਂ ਨੂੰ ਪੜ੍ਹਨ ਵਿਚ ਸਹਿਯੋਗ ਦੇਈਏ ਤੇ ਹਰ ਸਹੂਲਤ ਮੁਹੱਈਆ ਕਰਵਾਈਏ ਤਾਂ ਜੋ ਉਹ ਪੜ੍ਹ ਲਿਖ ਕੇ ਆਪਣੇ ਮਿੱਥੇ ਟੀਚੇ ਨੂੰ ਪ੍ਰਾਪਤ ਕਰ ਸਕਣ | ਇਸ ਮੌਕੇ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ, ਕੈਪਟਨ ਮੋਹਨ ਸਿੰਘ ਬਦੇਸਾ ਅਮਰੀਕਾ, ਪੰਚ ਗੁਰਪ੍ਰੀਤ ਕੌਰ ਬੋਪਾਰਾਏ, ਪੰਚ ਜਸਵੀਰ ਕੌਰ ਧਾਲੀਵਾਲ, ਪੰਚ ਮਨਪ੍ਰੀਤ ਸਿੰਘ ਅਮਨਾ ਧਾਲੀਵਾਲ ਤੇ ਪੰਚ ਬਲਵੀਰ ਸਿੰਘ ਫੌਜੀ ਦਾ ਸਨਮਾਨ ਸਕੂਲ ਸਟਾਫ਼ ਵਲੋਂ ਕੀਤਾ ਗਿਆ | ਇਸ ਮੌਕੇ ਮੈਡਮ ਸਿਮਰਤਪਾਲ ਕੌਰ, ਮੈਡਮ ਸਾਲੂ, ਮੈਡਮ ਮਨਜੀਤ ਕੌਰ, ਮਾ: ਜਤਿੰਦਰ ਸਿੰਘ, ਜਗਤਾਰ ਸਿੰਘ ਐੱਸ.ਐੱਲ.ਏ, ਕਲਰਕ ਮਨਮੋਹਨਪ੍ਰੀਤ ਸਿੰਘ, ਚੌਂਕੀਦਾਰ ਜਸਵਿੰਦਰ ਸਿੰਘ, ਤਲਵਿੰਦਰ ਸਿੰਘ, ਸਕੂਲ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਮੀਰੀ-ਪੀਰੀ ਮਾਲਵਾ ਢਾਡੀ ਸਭਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਵਿਧਾਇਕ ਇਯਾਲੀ ਨੂੰ ਤਾਲਮੇਲ ਕਮੇਟੀ ਦਾ ਕਨਵੀਨਰ ਨਿਯੁਕਤ ਕਰਨ ਨਾਲ ਪੰਥਕ ਸਰਕਾਰ ਬਣਨ ਦਾ ਰਾਹ ਪੱਧਰਾ ਹੋਇਆ-ਹਾਂਸ/ਗਰੇਵਾ...
Ad Position 24