19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਨੇ ਪੰਜਾਬ ਦੇ ਰਾਜਪਾਲ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 21-04-2026
ਚੌਂਕੀਮਾਨ, 20 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਦੀ ਮਹੀਨਾਵਾਰ ਮੀਟਿੰਗ ਜਥੇਬੰਦੀ ਦੇ ਦਫ਼ਤਰ ਅੱਡਾ ਚੌਂਕੀਮਾਨ ਵਿਖੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਅਗਵਾਈ ਵਿਚ ਹੋਈ | ਜਿਸ ਵਿਚ ਜ ਥੇਬੰਦੀ ਦੇ ਅਹੁਦੇਦਾਰਾਂ, ਮੈਂਬਰ ਸਾਹਿਬਾਨਾਂ ਅਤੇ ਪਿੰਡ ਇਕਾਈਆਂ ਦੇ ਪ੍ਰਧਾਨ ਤੇ ਮੈਂਬਰ ਸਹਿਬਾਨਾਂ ਨੇ ਹਿੱਸਾ ਲਿਆ | ਮੀਟਿੰਗ ਵਿਚ ਕਿਸਾਨੀ ਮੁੱਦਿਆਂ ਸਮੇਤ ਪੰਜਾਬ ਦੇ ਭਖਦੇ ਮਸਲਿਆਂ 'ਤੇ ਵਿਚਾਰਾਂ ਕੀਤੀਆਂ ਗਈਆਂ ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਬੇਅਦਬੀ ਸਬੰਧੀ ਕਾਨੂੰਨ ਦੀ ਪ੍ਰਵਾਨਗੀ ਦਿੰਦੇ ਹੋਏ ਦਸਤਖ਼ਤ ਕੀਤੇ ਤੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਵਿਧਾਨ ਵਿਚ ਬੇਅਦਬੀ ਕਾਨੂੰਨ ਨੂੰ ਲਿਆਂਦਾ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਖ਼ਜ਼ਾਨਚੀ ਮਾ: ਆਤਮਾ ਸਿੰਘ ਬੋਪਾਰਾਏ, ਗੁਰਚਰਨ ਸਿੰਘ ਇਟਲੀ, ਮਾ: ਗੁਰਮਿੰਦਰ ਸਿੰਘ ਦਾਖਾ, ਗੁਰਮੇਲ ਸਿੰਘ ਹਾਂਸ ਕਲਾਂ, ਮੈਨੇਜਰ ਤੇਜਾ ਸਿੰਘ ਧਾਲੀਵਾਲ, ਅਮਰਜੀਤ ਸਿੰਘ ਸਿੱਧਵਾਂ, ਖੁਸਕਿਸਮਤ ਸਿੰਘ ਮਠਾੜੂ, ਸੂਬੇਦਾਰ ਦਵਿੰਦਰ ਸਿੰਘ ਸਵੱਦੀ, ਹਰੀ ਸਿੰਘ ਗੁੜੇ ਤੇ ਪ੍ਰਧਾਨ ਗੁਰਮੇਲ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਦੀ ਪੁੱਤਾਂ ਵਾਂਗੂੰ ਪਾਲੀ ਕਣਕ ਦੀ ਫ਼ਸਲ ਦੀ ਖ਼ਰੀਦ ਨੂੰ ਤੇਜ਼ ਕੀਤਾ ਜਾਵੇ ਤੇ ਇਸ ਦੇ ਨਾਲ ਹੀ ਲਿਫ਼ਟਿੰਗ, ਬਰਦਾਨਾਂ ਤੇ ਅਦਾਇਗੀ ਦੀ ਸਮੱਸਿਆ ਨੂੰ ਜਲਦ ਦੂਰ ਕੀਤਾ ਜਾਵੇੇ ਨਹੀਂ ਤਾਂ ਸੰਯੁਕਤ ਕਿਸਾਨ ਮੋਰਚੇ ਤਹਿਤ ਸੰਘਰਸ਼ ਵਿੱਢਿਆ ਜਾਵੇਗਾ | ਉਕਤ ਆਗੂਆਂ ਨੇ ਕਿਹਾ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਬੀਜਣ ਲਈ ਨਿਰਵਿਘਨ 8 ਘੰਟੇ ਬਿਜਲੀ ਦੀ ਸਪਲਾਈ ਦੇਣ ਲਈ ਸਖਤ ਹੁਕਮ ਬਿਜਲੀ ਵਿਭਾਗ ਨੂੰ ਦੇਣ ਤਾਂ ਜੋ ਕਿਸਾਨਾਂ ਨੂੰ ਮਹਿੰਗਾ ਡੀਜ਼ਲ ਨਾ ਫੂਕਣਾ ਪਵੇ | ਇਸ ਮੌਕੇ ਗੁਰਮੇਲ ਸਿੰਘ ਜੁੜ੍ਹਾਹਾਂ, ਅਮਰ ਸਿੰਘ ਜੁੜ੍ਹਾਹਾਂ, ਬਲਵਿੰਦਰ ਸਿੰਘ ਕੋਠੇ ਹਾਂਸ, ਹਰਬੰਸ ਸਿੰਘ ਮਾਨ, ਸਾਬਕਾ ਪੰਚ ਤੇਜਿੰਦਰ ਸਿੰਘ ਭੋਲਾ ਧਾਲੀਵਾਲ, ਨੰਬਰਦਾਰ ਪ੍ਰੀਤਮ ਸਿੰਘ ਸਿੱਧਵਾਂ, ਪੰਚ ਚਮਕੌਰ ਸਿੰਘ ਕੁਲਾਰ, ਮੁਖਤਿਆਰ ਸਿੰਘ ਗੁੜੇ, ਜੁਗਰਾਜ ਸਿੰਘ ਅਲੀਗੜ੍ਹ, ਨਿਰਮਲ ਸਿੰਘ ਅਲੀਗੜ੍ਹ, ਜਸਵਿੰਦਰ ਸਿੰਘ ਸਿੱਧੂ, ਲਖਵੀਰ ਸਿੰਘ ਜਗਰਾਉਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ ਨਲਾਇਕੀਆਂ ਖ਼ਿਲਾਫ਼ 6 ਮਈ ਤੋਂ ਸੂਬਾ ਪੱਧਰੀ ਕੰਮ-ਛੋੜ ਹੜਤਾਲ-ਰਮੇਸ਼ ਗੈਚੰਡ ਅਗਲੀ ਖ਼ਬਰ ਹੋਮਿਓਪੈਥੀ ਨੇ ਦਿੱਤੀ ਨੌਜਵਾਨ ਨੂੰ ਨਵੀਂ ਜ਼ਿੰਦਗੀ
Ad Position 24