19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੰਜਾਬ ਸਰਕਾਰ ਦੀਆਂ ਨਲਾਇਕੀਆਂ ਖ਼ਿਲਾਫ਼ 6 ਮਈ ਤੋਂ ਸੂਬਾ ਪੱਧਰੀ ਕੰਮ-ਛੋੜ ਹੜਤਾਲ-ਰਮੇਸ਼ ਗੈਚੰਡ

Ad Position 21
No active advertisement
ਅਜੀਤ ਡੈਸਕ 21-04-2026
• ਪੰਜਾਬ ਦੇ ਸਫ਼ਾਈ ਕਰਮਚਾਰੀਆਂ ਨੇ ਸੰਘਰਸ਼ ਦਾ ਬਿਗੁਲ ਵਜਾਇਆ
ਜਗਰਾਉਂ, 20 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲਗਾਤਾਰ ਅਣਦੇਖੀ ਤੋਂ ਖਫ਼ਾ ਸਫ਼ਾਈ ਕਰਮਚਾਰੀ ਐਕਸ਼ਨ ਕਮੇਟੀ ਪੰਜਾਬ ਨੇ ਹੁਣ ਖੁੱਲ੍ਹ ਕੇ ਮੋਰਚਾ ਖੋਲ੍ਹ ਦਿੱਤਾ ਹੈ | ਨਗਰ ਕੌਂਸਲ ਜਗਰਾਉਂ ਵਿਖੇ ਪੰਜਾਬ ਸਫ਼ਾਈ ਸੇਵਕ ਐਕਸ਼ਨ ਕਮੇਟੀ ਦੇ ਜਰਨਲ ਸਕੱਤਰ ਰਮੇਸ਼ ਗੈਚੰਡ ਨੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ 6 ਮਈ ਤੋਂ ਸੂਬਾ ਪੱਧਰ 'ਤੇ ਕੰਮ-ਛੋੜ ਹੜਤਾਲ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਜਥੇਬੰਦੀ ਦੇ ਮੁੱਖ ਸਲਾਹਕਾਰ ਕੁਲਦੀਪ ਸ਼ਰਮਾ ਨੇ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਸਰਕਾਰ ਸਫ਼ਾਈ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਡਿੱਠਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਵਰਕਰਾਂ ਵਿਚ ਭਾਰੀ ਰੋਸ ਹੈ | ਹੁਣ ਸਹਿਨਸ਼ੀਲਤਾ ਦੀ ਹੱਦ ਪਾਰ ਹੋ ਚੁੱਕੀ ਹੈ, ਇਸ ਲਈ ਸੰਘਰਸ਼ ਹੀ ਇਕੋ-ਇਕ ਰਾਹ ਬਚਿਆ ਹੈ | ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਪੰਜਾਬ ਦੇ ਸਫ਼ਾਈ ਕਰਮਚਾਰੀਆਂ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ ਅਤੇ ਜੇਕਰ ਸਰਕਾਰ ਨੇ ਹੁਣ ਵੀ ਗੰਭੀਰਤਾ ਨਾ ਦਿਖਾਈ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਅੰਦੋਲਨ ਹੋਰ ਵੀ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜਥੇਬੰਦਕ ਸਕੱਤਰ ਕੁਲਦੀਪ ਕਾਂਗੜਾ ਨੇ ਵੀ ਸਰਕਾਰ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਇਹ ਸੰਘਰਸ਼ ਸੂਬੇ ਭਰ ਵਿਚ ਵੱਡੇ ਰੂਪ ਵਿਚ ਫੈਲੇਗਾ | ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ 6 ਮਈ ਤੋਂ ਸ਼ੁਰੂ ਹੋਣ ਵਾਲੀ ਸੂਬਾ ਪੱਧਰੀ ਕੰਮ-ਛੋੜ ਹੜਤਾਲ ਨੂੰ ਹਰ ਹਾਲ ਵਿਚ ਕਾਮਯਾਬ ਬਣਾਇਆ ਜਾਵੇਗਾ ਅਤੇ ਜੇਕਰ ਲੋੜ ਪਈ ਤਾਂ ਸੰਘਰਸ਼ ਨੂੰ ਹੋਰ ਵੀ ਵੱਡੇ ਪੱਧਰ 'ਤੇ ਲੈ ਜਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗੋਲਡਨ ਅਰਥ ਸਕੂਲ ਪੰਡੋਰੀ 'ਚ ਮੁਫ਼ਤ ਕੈਂਸਰ ਜਾਂਚ ਕੈਂਪ ਕੱਲ੍ਹ ਅਗਲੀ ਖ਼ਬਰ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਨੇ ਪੰਜਾਬ ਦੇ ਰਾਜਪਾਲ ਦਾ ਕੀਤਾ ਧੰਨਵਾਦ
Ad Position 24