19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਮਨਪ੍ਰੀਤ ਸਿੰਘ ਇਯਾਲੀ ਨੂੰ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕੌਮੀ ਕਨਵੀਨਰ ਲਗਾਏ ਜਾਣ 'ਤੇ ਸਵਾਗਤ

Ad Position 21
No active advertisement
ਅਜੀਤ ਡੈਸਕ 21-04-2026
ਮੁੱਲਾਂਪੁਰ-ਦਾਖਾ, 20 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਅਤੇ ਅਕਾਲੀ ਦਲ ਪੁਨਰ ਸੁਰਜੀਤੀ ਵਿਚ ਹੋਏ ਗਠਜੋੜ ਸਮੇਂ ਪੰਥਕ ਏਕਤਾ ਤਾਲਮੇਲ ਕਮੇਟੀ ਦੇ ਕਨਵੀਨਰ ਬਣੇ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ. ਦੀ ਨਿਯੁਕਤੀ ਦਾ ਦੇਸ਼-ਵਿਦੇਸ਼ ਵਿਚ ਸਵਾਗਤ ਹੋ ਰਿਹਾ | ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ, ਅਕਾਲੀ ਦਲ ਦੇ ਡੈਲੀਗੇਟ ਜਥੇਦਾਰ ਮੱਘਰ ਸਿੰਘ ਬੜੈਚ, ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਬਾਬਾ ਬਲਵੰਤ ਸਿੰਘ ਭਨੋਹੜ, ਜਥੇਦਾਰ ਜਗਤਾਰ ਸਿੰਘ ਲਤਾਲਾ, ਗੁਰਮੀਤ ਸਿੰਘ ਹਾਂਸ ਸਿੱਧਵਾਂ ਬੇਟ, ਅਮਨਦੀਪ ਕੌਰ ਰੂਮੀ, ਪ੍ਰਦੀਪ ਸਿੰਘ ਲਤਾਲਾ (ਤਿੰਨੋਂ ਮੈਂਬਰ ਜਿਲ੍ਹਾ ਪ੍ਰੀਸ਼ਦ), ਬਲਾਕ ਸੰਮਤੀ ਚੇਅਰਪਰਸਨ ਦਲਜੀਤ ਕੌਰ ਪਮਾਲ, ਰਾਮ ਆਸਰਾ ਸਿੰਘ ਚੱਕ ਕਲਾਂ, ਲਖਵੀਰ ਸਿੰਘ ਦੇਤਵਾਲ, ਸਰਪੰਚ ਬਿੰਦਰ ਮਨੀਲਾ, ਸਾਬਕਾ ਚੇਅਰਮੈਨ ਹਰਬੰਸ ਸਿੰਘ ਭਨੋਹੜ, ਸਰਪੰਚ ਪੁੜੈਣ ਜਗਦੀਪ ਸਿੰਘ ਸੋਨੂੰ, ਨੰਬਰਦਾਰ ਜਗਪਾਲ ਸਿੰਘ ਬਾਸੀਆਂ ਬੇਟ, ਗਿਆਨੀ ਸੁਰਿੰਦਰਪਾਲ ਸਿੰਘ ਮੁੱਲਾਂਪੁਰ, ਹੋਰਨਾਂ ਨੇ ਪੰਥਕ ਏਕਤਾ ਤਾਲਮੇਲ ਕਮੇਟੀ ਦੇ ਕਨਵੀਨਰ ਬਣੇ ਮਨਪ੍ਰੀਤ ਸਿੰਘ ਇਯਾਲੀ ਨੂੰ ਵਧਾਈ ਦਿੰਦਿਆਂ ਕਿਹਾ ਕਿ 2 ਦਸੰਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਲੱਗੀ ਸੇਵਾ ਨੂੰ ਨਿਮਰਤਾ ਨਾਲ ਪੂਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ 'ਚ ਮੋਹਰੀ ਬਣੇ ਮਨਪ੍ਰੀਤ ਸਿੰਘ ਇਯਾਲੀ ਦੇ ਯਤਨਾਂ ਸਦਕਾ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦਰਮਿਆਨ ਚੋਣ ਗਠਜੋੜ ਸਿਰੇ ਚੜ੍ਹ ਗਿਆ | ਉਪਰੋਕਤ ਆਗੂਆਂ ਨੇ ਕਿਹਾ ਕਿ ਇਹ ਪੰਜਾਬ ਦੇ ਵਿਕਾਸ ਅਤੇ ਪੰਥ ਦੇ ਭਲੇ ਲਈ ਮੁੱਢਲੀ ਪੌੜੀ ਹੈ | ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਪਿਛਲੇ 30-35 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਅਤੇ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਐੱਨ.ਐੱਸ.ਏ. ਅਧੀਨ ਨਜ਼ਰਬੰਦੀ ਖ਼ਤਮ ਹੋਣ ਬਾਅਦ ਵੀ ਡਿਬਰੂਗੜ੍ਹ ਜੇਲ੍ਹ 'ਚੋਂ ਪੰਜਾਬ ਲਿਆਉਣ ਲਈ ਆਗਾਮੀ ਚੋਣਾਂ 'ਚ ਪੰਥਕ ਏਕਤਾ ਵਾਲੇ ਦਲ ਵਲੋਂ ਐਲਾਨੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ ਤਾਂ ਜੋ ਪੰਥਕ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਹੱਲ ਕਰਨ ਦੇ ਨਾਲ ਪੰਜਾਬ 'ਚੋਂ ਨਸ਼ਿਆਂ ਦਾ ਜੰਗਲ ਰਾਜ ਖ਼ਤਮ ਹੋ ਸਕੇ | ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਹੋਰਨਾਂ ਨੇ ਪੰਜਾਬ ਸਰਕਾਰ ਵਲੋਂ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਬਿੱਲ 2026 ਨੂੰ ਸਹੀ ਦੱਸਦਿਆਂ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਕਿ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਲਈ ਸਹੀ ਫ਼ੈਸਲਾ ਹੈ |
Ad Position 22
No active advertisement
ਪਿਛਲੀ ਖ਼ਬਰ ਐੱਮ. ਐੱਲ. ਏ. ਇਯਾਲੀ ਨੇ ਮੁੱਲਾਂਪੁਰ 'ਚ ਖ਼ੂਨਦਾਨੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ ਅਗਲੀ ਖ਼ਬਰ ਪੰਥਕ ਏਕਤਾ ਤਾਲਮੇਲ ਕਮੇਟੀ ਦੇ ਕਨਵੀਨਰ ਵਿਧਾਇਕ ਇਯਾਲੀ ਨਿਭਾਉਣਗੇ ਬਾਖ਼ੂਬੀ ਭੂਮਿਕਾ-ਗੁਰਮੇਲ ਦਿਓਲ/ਪ੍ਰੇਮ ਦਿਓਲ
Ad Position 24