12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੰਥਕ ਏਕਤਾ ਤਾਲਮੇਲ ਕਮੇਟੀ ਦਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਕਨਵੀਨਰ ਚੁਣੇ ਜਾਣ 'ਤੇ ਬਿੰਦਰ ਮਨੀਲਾ ਨੇ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 22-04-2026
ਜਗਰਾਉਂ, 21 ਅਪ੍ਰੈਲ (ਗਾਲਿਬ, ਖ਼ਾਲਸਾ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਚੁਣੇ ਜਾਣ 'ਤੇ ਸਰਪੰਚ ਗੁਰਬਿੰਦਰ ਸਿੰਘ ਬਿੰਦਰ ਮਨੀਲਾ ਪਿੰਡ ਸੰਗਤਪੁਰਾ ਨੇ ਸਵਾਗਤ ਕੀਤਾ ਅਤੇ ਆਖਿਆ ਕਿ ਇਹ ਫ਼ੈਸਲਾ ਪਾਰਟੀ ਲਈ ਸਹੀ ਸਾਬਿਤ ਹੋਵੇਗਾ | ਇੱਥੇ ਜ਼ਿਰਕਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ 2 ਦਸੰਬਰ 2024 ਨੂੰ ਜਾਰੀ ਹੋਏ ਹੁਕਮਨਾਮਾ ਸਾਹਿਬ ਨੂੰ ਲੈ ਕੇ ਚੱਲੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੰਥਕ ਗੱਠਜੋੜ ਲਈ ਕੀਤੀਆਂ ਕੋਸ਼ਿਸ਼ਾਂ ਨੂੰ ਆਖਰ ਬੂਰ ਪੈ ਹੀ ਗਿਆ | ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਗੱਠਜੋੜ ਦੀ ਪਹਿਲੀ ਮੀਟਿੰਗ ਕਰਕੇ ਗੱਠਜੋੜ ਕਰਦਿਆਂ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਸਰਬਸੰਮਤੀ ਨਾਲ ਕਨਵੀਨਰ ਚੁਣੇ ਜਾਣ 'ਤੇ ਪੂਰੇ ਪੰਜਾਬ 'ਚ ਪੰਥਕ ਹਿਤੈਸ਼ੀ ਇਸ ਨੂੰ ਸ਼ੁਭ ਸੰਕੇਤ ਮੰਨ ਰਹੇ ਹਨ, ਉਥੇ ਹੀ ਵਿਧਾਨ ਸਭਾ ਹਲਕਾ ਦਾਖਾ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ | ਮਨਪ੍ਰੀਤ ਸਿੰਘ ਇਯਾਲੀ ਦੇ ਕਨਵੀਨਰ ਚੁਣੇ ਜਾਣ ਦਾ ਸਵਾਗਤ ਕਰਦਿਆਂ ਸਰਪੰਚ ਗੁਰਬਿੰਦਰ ਸਿੰਘ ਬਿੰਦਰ ਮਨੀਲਾ ਨੇ ਨੇ ਕਿਹਾ ਕਿ ਸ: ਇਯਾਲੀ ਇਕ ਸੂਝਵਾਨ, ਅਗਾਂਹਵਧੂ ਸੋਚ ਤੇ ਪੰਥਕ ਸੋਚ ਦੇ ਧਾਰਨੀ ਹਨ, ਜਿੰਨ੍ਹਾਂ ਵਲੋਂ ਲੰਮੇ ਸਮੇਂ ਤੋਂ ਏਕਤਾ ਕਰਵਾਉਣ ਲਈ ਯਤਨ ਆਰੰਭੇ ਹੋਏ ਸਨ, ਜਿਸ ਨਾਲ ਪੰਥ ਇਕ ਪਲੇਟਫਾਰਮ 'ਤੇ ਇਕੱਠਾ ਹੋ ਸਕੇ ਤੇ ਪੰਜਾਬ ਦੁਬਾਰਾ ਤਰੱਕੀ ਦੀਆਂ ਮੰਜ਼ਿਲਾਂ ਨੂੰ ਛੂਹੇਗਾ | ਉਨ੍ਹਾਂ ਕਿਹਾ ਕਿ ਹੁਣ ਸਿੱਖ ਕੌਮ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਸ. ਇਯਾਲੀ ਦੀ ਅਗਵਾਈ 'ਚ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜੀਆਂ ਜਾਣਗੀਆਂ ਤੇ ਸ਼ਾਨ ਨਾਲ ਜਿੱਤਾਂ ਦਰਜ ਕੀਤੀਆਂ ਜਾਣਗੀਆਂ | ਸ: ਬਿੰਦਰ ਮਨੀਲਾ ਨੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਗੱਠਜੋੜ ਕਮੇਟੀ ਦਾ ਕਨਵੀਨਰ ਬਣਨ ਦਾ ਸਵਾਗਤ ਕੀਤਾ ਅਤੇ ਹਰ ਤਰ੍ਹਾਂ ਦਾ ਸਾਥ ਦੇਣਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਐੱਨ.ਆਰ.ਆਈ. ਭਰਾਵਾਂ ਧੀਰਾ ਤੇ ਸ਼ਿੰਦਾ ਨੇ ਮਾਣੂੰਕੇ ਪਿੰਡ ਨੂੰ ਕੀਤੀ ਐਂਬੂਲੈਂਸ ਭੇਟ ਅਗਲੀ ਖ਼ਬਰ ਪਿੰਡ ਬੱਸੀਆਂ ਵਿਖੇ ਚੋਰਾਂ ਨੇ ਲੱਖਾਂ ਦੇ ਗਹਿਣੇ ਕੀਤੇ ਚੋਰੀ
Ad Position 24