12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦਾਖ਼ਲਾ ਲੈਣ ਵਾਲੇ ਬੱਚਿਆਂ ਨੂੰ ਸ਼ਾਨਦਾਰ ਪਾਰਟੀ ਦਿੱਤੀ ਗਈ

Ad Position 21
No active advertisement
ਅਜੀਤ ਡੈਸਕ 22-04-2026
ਸਿੱਧਵਾਂ ਬੇਟ, 21 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਦਾਖ਼ਲਾ ਲੈਣ ਵਾਲੇ ਬੱਚਿਆਂ ਨੂੰ ਸਮੂਹ ਪ੍ਰਬੰਧਕੀ ਬੋਰਡ ਅਤੇ ਅਧਿਆਪਕਾਂ ਵਲੋਂ ਸ਼ਾਨਦਾਰ ਪਾਰਟੀ ਦਿੱਤੀ ਗਈ | ਇਸ ਮੌਕੇ ਨਰਸਰੀ ਕਲਾਸ ਦੇ ਨੰਨ੍ਹੇ-ਮੁੰਨ੍ਹੇ ਬੱਚੇ ਲਾਲ ਰੰਗ ਦੀਆਂ ਬਹੁਤ ਹੀ ਸੁੰਦਰ ਪੁਸ਼ਾਕਾਂ ਪਹਿਨ ਕੇ ਆਏ ਹੋਏ ਸਨ | ਇਸ ਮੌਕੇ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰਧਾਨ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਖਾਸ ਤੌਰ 'ਤੇ ਮੌਜੂਦ ਸਨ | ਸਭ ਤੋਂ ਪਹਿਲਾਂ ਪਿ੍ੰਸੀਪਲ ਮੈਡਮ ਮੋਨਾ ਠਾਕੂਰ ਦੁਆਰਾ ਰੀਬਨ ਕਟਿੰਗ ਕੀਤੀ ਗਈ ਅਤੇ ਨੰਨੇ-ਮੁੰਨ੍ਹੇ ਬੱਚਿਆਂ ਨੂੰ ਟੌਫ਼ੀਆਂ ਅਤੇ ਚਾਕਲੇਟ ਦਿੱਤੇ ਗਏ | ਇਸ ਉਪਰੰਤ ਨਰਸਰੀ ਕਲਾਸ ਦੇ ਅਧਿਆਪਕਾਂ ਮੈਡਮ ਨਵਪ੍ਰੀਤ ਕੌਰ, ਮੈਡਮ ਮਨਪ੍ਰੀਤ ਕੌਰ ਦੁਆਰਾ ਬੱਚਿਆਂ ਨਾਲ ਮਿਲ ਕੇ ਕੇਕ ਕੱਟਿਆ ਗਿਆ | ਇਸ ਮੌਕੇ ਉੁੁਨ੍ਹਾਂ ਨੰਨੇ-ਮੁੰਨ੍ਹੇ ਬੱਚਿਆਂ ਦੀਆਂ ਸੁੰਦਰ ਪੁਸ਼ਾਕਾਂ ਦੀ ਤਾਰੀਫ਼ ਕਰਦਿਆਂ ਬੱਚਿਆਂ ਦੁਆਰਾ ਉਨ੍ਹਾਂ ਦੇ ਵਿੱਦਿਅਕ ਖੇਤਰ ਵਿਚ ਰੱਖੇ ਪਹਿਲੇ ਕਦਮ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਦੁਆਰਾ ਬੱਚਿਆਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਉਪਰੰਤ ਨੰਨੇ-ਮੁੰਨ੍ਹੇ ਬੱਚਿਆਂ ਦੁਆਰਾ ਆਪਣੇ ਅਧਿਆਪਕਾਂ ਨਾਲ ਮਿਲ ਕੇ ਸੰਗੀਤਕ ਧੁਨਾਂ ਉੱਤੇ ਡਾਂਸ ਕੀਤਾ ਗਿਆ ਅਤੇ ਖੂਬ ਮਸਤੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਸੰਬੰਧੀ ਕਾਨੂੰਨ ਸ਼ਲਾਘਾਯੋਗ- ਇਯਾਲੀ ਅਗਲੀ ਖ਼ਬਰ ਜਤਿੰਦਰਾ ਗ੍ਰੀਨਫੀਲਡ ਸਕੂਲ ਵਿਖੇ ਨਵੀਂ ਅਕਾਦਮਿਕ ਰੂਪ-ਰੇਖਾ ਨੂੰ ਉਜਾਗਰ ਕਰਨ ਲਈ ਓਰੀਐਂਟੇਸ਼ਨ ਪ੍ਰੋਗਰਾਮ
Ad Position 24