12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੇਅਦਬੀ ਸੰਬੰਧੀ ਕਾਨੂੰਨ ਸ਼ਲਾਘਾਯੋਗ- ਇਯਾਲੀ

Ad Position 21
No active advertisement
ਅਜੀਤ ਡੈਸਕ 22-04-2026
ਮੁੱਲਾਂਪੁਰ-ਦਾਖਾ, 21 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਸਾਲ 2008 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ' ਐਕਟ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਅਤੇ ਸੰਭਾਲ ਸਬੰਧੀ ਵੇਰਵਾ ਸੀ, ਉਹ ਵੀ ਰਾਜਪਾਲ ਦੇ ਦਸਤਖ਼ਤਾਂ ਤੋਂ ਅਧੂਰਾ ਰਿਹਾ, ਹੁਣ ਸਤਿਕਾਰ ਬਿੱਲ 2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਸੇ ਤਰ੍ਹਾਂ ਬੇਅਦਬੀ ਨਾਲ ਜੁੜੇ ਮਾਮਲਿਆਂ ਵਿਚ ਸਖਤ ਸਜ਼ਾਵਾਂ ਅਤੇ ਤੇਜ਼ ਨਿਆਂ ਪ੍ਰਕਿਰਿਆ ਵਾਲਾ ਕਾਨੂੰਨ ਹੈ, ਕਈ ਵਰਿ੍ਹਆਂ ਤੋਂ ਪੰਜਾਬੀਆਂ ਖਾਸਕਰ ਸਿੱਖਾਂ ਦੀ ਇਹ ਮੰਗ ਸੀ, ਰਾਜਪਾਲ ਦੀ ਪ੍ਰਵਾਨਗੀ ਨਾਲ ਕਾਨੂੰਨ ਲਿਆਉਣ ਵਾਲੀ ਸਰਕਾਰ ਅਤੇ ਬਿੱਲ 'ਤੇ ਦਸਤਖ਼ਤ ਵਾਲੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸ਼ਲਾਘਾਯੋਗ ਕਦਮ ਹੈ, ਇਹ ਪ੍ਰਗਟਾਵਾ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਨੇ ਬੇਅਦਬੀ ਮਾਮਲਿਆਂ ਸਬੰਧੀ ਕਾਨੂੰਨ ਬਣਨ 'ਤੇ ਕੀਤਾ | ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸਰਕਾਰ ਨੂੰ ਇਸ ਤੋਂ ਅੱਗੇ ਵਧ ਕੇ ਸਾਰੇ ਧਰਮਾਂ ਨਾਲ ਸਬੰਧਿਤ ਗ੍ਰੰਥਾਂ ਦੀਆਂ ਬੇਅਦਬੀਆਂ ਰੋਕਣ ਲਈ ਖਰੜਾ ਪਹਿਲਾਂ ਹੀ ਸਿਲੈਕਟ ਕਮੇਟੀ ਕੋਲ ਵਿਚਾਰ ਅਧੀਨ ਹੈ, ਉਸ ਨੂੰ ਵੀ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕਰਕੇ ਕਾਨੂੰਨ ਬਣਾਇਆ ਜਾਵੇ | ਜ਼ਿਕਰਯੋਗ ਹੈ ਕਿ ਬੇਅਦਬੀ ਸਬੰਧੀ ਕਾਨੂੰਨ ਲਾਗੂ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਲਈ ਉਮਰ ਕੈਦ ਤੱਕ ਦੀ ਵਿਵਸਥਾ ਹੈ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਸਹੂਲਤਾਂ ਲਈ ਬਣਿਆ ਨਹਿਰੀ ਮੰਡਲ ਦਫਤਰ ਪਟਿਆਲਾ ਤੋਂ ਦੁੱਧਨਸਾਧਾਂ ਤਬਦੀਲ ਕਰਨ ਲਈ ਅਕਾਲੀ ਦਲ ਵਾਰਿਸ ਨੇ ਚੁੱਕਿਆ ਮ... ਅਗਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦਾਖ਼ਲਾ ਲੈਣ ਵਾਲੇ ਬੱਚਿਆਂ ਨੂੰ ਸ਼ਾਨਦਾਰ ਪਾਰਟੀ ਦਿੱਤੀ ਗਈ
Ad Position 24