ਜਗਰਾਉਂ, 21 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਪੰਚਾਇਤੀ ਵਿਭਾਗ 'ਚ ਜਗਰਾਉਂ ਦਫ਼ਤਰ ਵਿਖੇ ਸੈਕਟਰੀ ਦੀਆਂ ਸੇਵਾਵਾਂ ਨਿਭਾ ਰਹੇ ਹਰਬੰਸ ਸਿੰਘ ਨੂੰ ਵਿਭਾਗ ਵਲੋਂ ਤਰੱਕੀ ਦੇ ਕੇ ਐੱਸ.ਈ.ਪੀ.ਓ. ਜਗਰਾਉਂ ਬਣਾਇਆ ਗਿਆ ਹੈ | ਹਰਬੰਸ ਸਿੰਘ ਨੂੰ ਤਰੱਕੀ ਮਿਲਣ 'ਤੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਜਿੱਥੇ ਵਧਾਈ ਦਿੱਤੀ ਗਈ, ਉੱਥੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਵਿਭਾਗ ਵਲੋਂ ਸੈਕਟਰੀ ਹਰਬੰਸ ਸਿੰਘ ਦੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਤਰੱਕੀ ਦਿੱਤੀ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ | ਇਸ ਮੌਕੇ ਐੱਸ.ਈ.ਪੀ.ਓ. ਬਣੇ ਹਰਬੰਸ ਸਿੰਘ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਉਹ ਆਪਣੀਆਂ ਸੇਵਾਵਾਂ ਪਾਰਦਰਸ਼ੀ ਢੰਗ ਨਾਲ ਨਿਭਾਉਂਦੇ ਰਹਿਣਗੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਨੰਬਰਦਾਰ ਜਸਵੀਰ ਸਿੰਘ ਦੇਹੜਕਾ, ਸੈਕਟਰੀ ਨਿਰਮਲ ਸਿੰਘ ਹਾਜ਼ਰ ਸਨ |