ਫੁੱਲਾਂਵਾਲ, 21 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਅੰਡਰ-17 ਕੁੜੀਆਂ ਪੰਜਾਬ ਰਾਜ ਕੁਸ਼ਤੀ ਚੈਂਪੀਅਨਸ਼ਿਪ (2026) ਜੋ ਮੁੱਲਾਂਪੁਰ ਗਰੀਬਦਾਸ ਵਿਖੇ ਕਰਵਾਈ ਗਈ ਸੀ | ਇਸ ਚੈਂਪੀਅਨਸ਼ਿਪ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਕੁੜੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚੋਂ ਵਧੀਆਂ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਧਾਂਦਰਾ ਰੋਡ ਦੀ ਵਿਦਿਆਰਥਣ ਕੋਮਲ ਮਿਸ਼ਰਾ ਨੇ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਪ੍ਰਬੰਧਕਾਂ ਵਲੋਂ ਉਸ ਨੂੰ ਟਰਾਫ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਅਤੇ ਡਾਇਰੈਕਟਰ ਸੁਖਦੀਪ ਗਿੱਲ ਨੇ ਕੋਮਲ ਮਿਸ਼ਰਾ ਨੂੰ ਉਸ ਦੀ ਜਿੱਤ 'ਤੇ ਵਧਾਈ ਦਿੱਤੀ ਅਤੇ ਉਸ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਖੇਡਦੇ ਰਹਿਣ ਲਈ ਉਤਸ਼ਾਹਿਤ ਕੀਤਾ |