12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਕਾਲਜ ਵਿਖੇ ਦੋ ਰੋਜ਼ਾ ਗਤਕਾ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 22-04-2026
ਚੌਂਕੀਮਾਨ, 21 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਦੋ ਰੋਜ਼ਾ ਗੱਤਕਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਵਿਚ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਕੁਲਵਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਨੇ ਕਾਲਜ ਦੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ 'ਤੇ ਗੱਤਕੇ ਦੀ ਸਿਖਲਾਈ ਦਿੱਤੀ | ਉਨ੍ਹਾਂ ਗੱਤਕੇ ਲਈ ਵਰਤੇ ਜਾਂਦੇ ਸ਼ਸਤਰਾਂ ਤੋਂ ਲੈ ਕੇ ਪਹਿਰਾਵਾ, ਸਮਾਂ-ਸੀਮਾ ਅਤੇ ਸ਼ਸਤਰ ਵਿੱਦਿਆ ਦੀ ਸੰਘਰਸ਼ ਸਿਖਲਾਈ ਵਿਹਾਰਕ ਰੂਪ ਵਿੱਚ ਦਿੱਤੀ | ਜ਼ਿਕਰਯੋਗ ਹੈ ਕਿ ਸਰੀਰਕ ਵਿਭਾਗ ਦੇ ਪ੍ਰੋ. ਰਮਨਦੀਪ ਕੌਰ ਵੀ ਗੱਤਕਾ ਦੇ ਕੋਚ ਹਨ ਅਤੇ ਉਨ੍ਹਾਂ ਨੇ ਰਾਸ਼ਟਰੀ ਪੱਧਰ 'ਤੇ ਚਾਂਦੀ ਦੇ ਤਮਗੇ ਹਾਸਲ ਕੀਤੇ ਹੋਏ ਹਨ | ਉਹ ਸਮੇਂ-ਸਮੇਂ ਤੇ ਟੀਮਾਂ ਬਣਾ ਕੇ ਵਿਦਿਆਰਥਣਾਂ ਨੂੰ ਗੱਤਕਾ ਸਿਖਲਾਈ ਦਿੰਦੇ ਰਹਿੰਦੇ ਹਨ | ਸੰਸਥਾ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਗੱਤਕਾ ਸਿਖਲਾਈ ਕੋਚਾਂ ਦੁਆਰਾ ਦਿੱਤੀ ਗਈ ਸਿਖਲਾਈ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਸਾਹਿਬੇ ਏ ਕਮਾਲ ਸਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਆਰੰਭ ਕੀਤੀ | ਇਹ ਗੱਤਕਾ ਸ਼ਸਤਰ ਵਿੱਦਿਆ ਜਿੱਥੇ ਸਾਡੀ ਪੁਰਾਤਨ ਸਿਖਲਾਈ ਪ੍ਰੰਪਰਾ ਨੂੰ ਪ੍ਰਫੁੱਲਿਤ ਕਰਦੀ ਹੈ, ਉੱਥੇ ਹੀ ਸਾਡੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੁਆਰਾ ਦਿੱਤੀ ਇਸ ਵਿੱਦਿਆ ਦੀ ਦਾਤ ਨੂੰ ਸਿੱਖਣ ਅਤੇ ਆਤਮ ਸੁਰੱਖਿਆ ਕਰਨ ਲਈ ਪ੍ਰੇਰਿਤ ਕਰਦੀ ਹੈ | ਇਸ ਵਰਕਸ਼ਾਪ ਵਿਚ ਲਗਭਗ 20 ਵਿਦਿਆਰਥਣਾਂ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਨੋਇਡਾ-ਦਿੱਲੀ ਸਨਅਤੀ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਅਗਲੀ ਖ਼ਬਰ ਕੁਸ਼ਤੀ ਚੈਂਪੀਅਨਸ਼ਿਪ (2026) ਵਿਚ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਤੀਜੇ ਸਥਾਨ 'ਤੇ ਰਹੀ
Ad Position 24