12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਨੋਇਡਾ-ਦਿੱਲੀ ਸਨਅਤੀ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ

Ad Position 21
No active advertisement
ਅਜੀਤ ਡੈਸਕ 22-04-2026
ਜਗਰਾਉਂ, 21 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ ਤਹਿਤ ਅੱਜ ਦਾਣਾ ਮੰਡੀ ਜਗਰਾਉਂ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਹਰਿਆਣਾ, ਨੋਇਡਾ (ਯੂ.ਪੀ.) ਅਤੇ ਦਿੱਲੀ ਵਿਚ ਚੱਲ ਰਹੇ ਸਨਅਤੀ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਆ ਨਾਥ ਜੋਗੀ ਦੇ ਪੁਤਲੇ ਫੂਕ ਕੇ ਸਰਕਾਰ ਦੀਆਂ ਕਾਰਪੋਰੇਟ ਪੱਖੀ ਤੇ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਦਿਆਂ ਮਜ਼ਦੂਰ ਅੰਦੋਲਨ ਦੀ ਹਮਾਇਤ ਵਿਚ ਅਵਾਜ਼ ਬੁਲੰਦ ਕੀਤੀ ਗਈ | ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਅਵਤਾਰ ਸਿੰਘ ਰਸੂਲਪੁਰ, ਸੁਖਦੇਵ ਸਿੰਘ ਮਾਣੂੰਕੇ, ਇਲਾਕਾ ਪ੍ਰਧਾਨ ਕੁਲਵੰਤ ਸਿੰਘ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ, ਪੂੰਜੀਪਤੀਆਂ, ਪ੍ਰਬੰਧਨ ਅਤੇ ਕਿਰਤ ਕਾਨੂੰਨ ਲਾਗੂ ਕਰਨ ਵਾਲਿਆਂ ਦੀ ਮਿਲੀਭੁਗਤ ਕਾਰਨ ਦੇਸ਼ ਭਰ ਦੇ ਮਜ਼ਦੂਰਾਂ ਨੂੰ ਸੜਕਾਂ 'ਤੇ ਉੱਤਰਨ ਲਈ ਮਜ਼ਬੂਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਐਲਾਨੀਆਂ ਗਈਆਂ ਘੱਟੋ-ਘੱਟ ਉਜਰਤਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਅਤੇ ਕਮਾਈ ਹੋਈ ਉਜਰਤ, ਤਨਖਾਹ ਸਲਿੱਪਾਂ, ਈ.ਐੱਸ.ਆਈ, ਕੰਮ ਵਾਲੀ ਥਾਂ 'ਤੇ ਸੁਰੱਖਿਆ ਅਤੇ ਪਖਾਨਿਆਂ ਦੀ ਸਮੇਂ ਸਿਰ ਅਦਾਇਗੀ ਵਰਗੇ ਬੁਨਿਆਦੀ ਕਿਰਤ ਅਧਿਕਾਰਾਂ ਦੀ ਘੋਰ ਉਲੰਘਣਾ ਦੇਸ਼ ਭਰ ਵਿਚ ਆਮ ਹੋ ਗਈ ਹੈ | ਇਸ ਮੌਕੇ ਮੰਗ ਕੀਤੀ ਗਈ ਕਿ ਮਜ਼ਦੂਰ ਵਿਰੋਧੀ ਚਾਰੇ ਕਿਰਤ ਕੋਡ ਰੱਦ ਕੀਤੇ ਜਾਣ, ਕਿਰਤ ਕਾਨੂੰਨ ਲਾਗੂ ਕਰਕੇ ਘੱਟੋ-ਘੱਟ ਉਜਰਤਾਂ ਅਤੇ 8 ਘੰਟੇ ਦੇ ਕੰਮਕਾਜ ਨੂੰ ਯਕੀਨੀ ਬਣਾਇਆ ਜਾਵੇ, ਮਜ਼ਦੂਰਾਂ ਲਈ ਪੂਰੇ ਦੇਸ਼ ਵਿਚ ਘੱਟੋ-ਘੱਟ 30,000 ਰੁਪਏ ਪ੍ਰਤੀ ਮਹੀਨਾ ਉਜਰਤ ਦਾ ਐਲਾਨ ਕੀਤਾ ਜਾਵੇ, ਕਿਰਤ ਕਾਨੂੰਨਾਂ ਦੀ ਉਲੰਘਣਾ ਕਰਨ ਵਾਲੇ ਪ੍ਰਬੰਧਨ/ਮਾਲਕਾਂ ਨੂੰ ਸਜ਼ਾਵਾਂ ਦਿੱਤੀਆਂ ਜਾਣ, ਗਿ੍ਫ਼ਤਾਰ ਕੀਤੇ ਗਏ ਸਾਰੇ ਕਾਮਿਆਂ ਨੂੰ ਰਿਹਾਅ ਕੀਤਾ ਜਾਵੇ ਤੇ ਸਾਰੇ ਕੇਸ ਵਾਪਸ ਲਏ ਜਾਣ | ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਰਤੀ ਵਰਗ ਨੋਇਡਾ ਦਿੱਲੀ ਸਨਅਤੀ ਮਜ਼ਦੂਰਾਂ ਦੇ ਸੰਘਰਸ਼ ਦੀ ਡਟਵੀ ਹਮਾਇਤ ਕਰਦਾ ਹੈ | ਇਸ ਮੌਕੇ ਬਖਤੌਰਾ ਸਿੰਘ, ਸੁਰਿੰਦਰ ਸਿੰਘ, ਸੱਤਪਾਲ, ਰਾਣੀ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਿਆਨਕ ਹਾਦਸੇ 'ਚ ਪਿੰਡ ਦੌਧਰ ਦੇ ਨੌਜਵਾਨ ਦੀ ਮੌਤ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਕਾਲਜ ਵਿਖੇ ਦੋ ਰੋਜ਼ਾ ਗਤਕਾ ਵਰਕਸ਼ਾਪ ਲਗਾਈ
Ad Position 24