12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਭਿਆਨਕ ਹਾਦਸੇ 'ਚ ਪਿੰਡ ਦੌਧਰ ਦੇ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 22-04-2026
ਜਗਰਾਉਂ, 21 ਅਪ੍ਰੈਲ (ਗਾਲਿਬ, ਵਿਨੋਦ)-ਲੰਘੀ ਰਾਤ ਜਗਰਾਉਂ ਨੇੜੇ ਪਿੰਡ ਕੋਠੇ ਬੱਗੂ ਵਿਖੇ ਭਿਆਨਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋਣ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਸਾਈਡ ਨੂੰ ਜਾ ਰਹੀ ਥਾਰ ਗੱਡੀ ਹਾਦਸਾਗ੍ਰਸਤ ਹੋ ਗਈ ਅਤੇ ਥਾਰ ਚਾਲਕ ਮਨਕੀਰਤ ਸਿੰਘ ਸਿੱਧੂ ਪੁੱਤਰ ਨਿਰਮਲ ਸਿੰਘ ਸਿੱਧੂ ਪਿੰਡ ਦੌਧਰ (ਮੋਗਾ) ਚਲਾ ਰਿਹਾ ਸੀ | ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਐੱਸ.ਐੱਸ.ਐੱਫ. ਟੀਮ ਜਗਰਾਉਂ ਮੌਕੇ 'ਤੇ ਪਹੁੰਚੀ ਅਤੇ ਨੌਜਵਾਨ ਨੂੰ ਥਾਰ 'ਚੋਂ ਕੱਢ ਕੇ ਸਿਵਲ ਹਸਪਤਾਲ ਜਗਰਾਉਂ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਕਿ ਡਾਕਟਰਾਂ ਵਲੋਂ ਮਨਕੀਰਤ ਸਿੰਘ ਸਿੱਧੂ ਨੂੰ ਮਿ੍ਤਕ ਕਰਾਰ ਦਿੱਤਾ | ਇਹ ਹਾਦਸਾ ਕਿਸ ਤਰ੍ਹਾਂ ਵਾਪਰਿਆ ਇਸਦੀ ਕੋਈ ਪੁਸ਼ਟੀ ਨਹੀਂ ਹੋ ਸਕੀ | ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਅਧਾਰਿਤ 'ਤੇ 194 ਬੀ.ਐੱਨ.ਐੱਸ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਣੀਏਵਾਲ, ਬਾਣੀਏਵਾਲ ਵਾਇਆ ਘਮਣੇਵਾਲ ਲਿੰਕ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਨੋਇਡਾ-ਦਿੱਲੀ ਸਨਅਤੀ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ
Ad Position 24