ਰਾਏਕੋਟ, 21 ਅਪ੍ਰੈਲ (ਸੁਸ਼ੀਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜੀ.ਐੱਚ.ਜੀ ਕਾਲਜ ਆਫ ਐਜੂਕੇਸ਼ਨ ਦਾ ਬੀ.ਐੱਡ (ਸਮੈਸਟਰ ਤੀਜਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਐਲਾਨੇ ਗਏ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ. ਹਰਜੀਤ ਕੌਰ ਨੇ ਦੱਸਿਆ ਕਿ ਕਾਲਜ ਦਾ ਬੀ.ਐੱਡ (ਤੀਜਾ ਸਮੈਸਟਰ) ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ ਅਤੇ ਕਾਲਜ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਉਨਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਚੰਚਲ ਕੁਮਾਰ ਪੁੱਤਰ ਸੁਰਿੰਦਰ ਕੁਮਾਰ, ਮਨਪ੍ਰੀਤ ਕੌਰ ਪੁੱਤਰੀ ਹਰਬੰਸ ਸਿੰਘ, ਰੂਪਮ ਪੁੱਤਰੀ ਸੁਦਰਸ਼ਨ ਕੁਮਾਰ ਅਤੇ ਸਾਕਸ਼ੀ ਸ਼ਰਮਾ ਪੁੱਤਰੀ ਪਰਵੀਨ ਕੁਮਾਰ ਨੇ ਪਹਿਲੀਆਂ ਪੁਜੀਸ਼ਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਸ਼ਾਨਦਾਰ ਨਤੀਜੇ ਲਈ ਸੰਸਥਾ ਦੇ ਚੇਅਰਮੈਨ ਡਾ. ਬੀ.ਐੱਲ. ਬਾਂਸਲ ਅਤੇ ਡਾ. ਵਰੁਣ ਬਾਂਸਲ ਨੇ ਵਿਦਿਆਂਰਥੀਆਂ ਅਤੇ ਕਾਲਜ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਹੈ |