12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 22-04-2026
ਚੌਂਕੀਮਾਨ, 21 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਗੋਪਾਲਸਰ ਸਾਹਿਬ ਯਾਦਗਾਰ ਸ਼੍ਰੋਮਣੀ ਭਗਤ ਧੰਨਾ ਜੀ ਪਿੰਡ ਗਗੜਾ (ਨੇੜੇ ਰੇਲਵੇ ਫਾਟਕ) ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਬਾਬਾ ਕਮਲਜੀਤ ਸਿੰਘ (ਮੁੱਖ ਸੇਵਾਦਾਰ ਗੁਰਦੁਆਰਾ ਚਾਰ ਸਾਹਿਬਜ਼ਾਦੇ ਸਾਹਿਬ, ਓਨਟਾਰੀਓ ਕੈਨੇਡਾ) ਤੇ ਬਾਬਾ ਅਮਰਜੀਤ ਸਿੰਘ (ਮੁੱਖ ਸੇਵਾਦਾਰ ਗੁਰਦੁਆਰਾ ਗੋਪਾਲਸਰ ਸਾਹਿਬ ਗਗੜਾ) ਦੀ ਅਗਵਾਈ ਵਿਚ ਸਮੁੱਚੀ ਸਿੱਖ ਸੰਗਤ ਵਲੋਂ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ 151 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਇਸ ਉਪਰੰਤ ਸਮੁੱਚੀ ਸੰਗਤ ਵੱਲੋਂ ਗੁਰੂ ਸਾਹਿਬਾਨਾਂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸਜਾਏ ਦੀਵਾਨਾਂ ਵਿਚ ਸੰਤ ਬਾਬਾ ਅਮਰ ਸਿੰਘ ਰਾੜਾ ਸਾਹਿਬ ਵਾਲੇ, ਸੰਤ ਜਗਜੀਤ ਸਿੰਘ ਲੋਪੋ ਵਾਲੇ, ਗਿਆਨੀ ਰਵਿੰਦਰ ਸਿੰਘ ਜੋਨੀ ਤਖਾਣਬੱਧ ਵਾਲੇ, ਬਾਬਾ ਬਖਸ਼ੀਸ਼ ਸਿੰਘ ਬਗੀਚੀ ਵਾਲੇ, ਬਾਬਾ ਮਨਦੀਪ ਸਿੰਘ ਅਤਰਸਰ ਸਾਹਿਬ ਵਾਲੇ, ਬਾਬਾ ਜਸ਼ਨਦੀਪ ਸਿੰਘ ਢੋਲਣ, ਬਾਬਾ ਤੇਜਿੰਦਰ ਸਿੰਘ ਜਿੰਦੂ ਨਾਨਕਸਰ ਵਾਲੇ, ਬਾਬਾ ਹਰੀ ਸਿੰਘ ਹਰੀਕੇ ਪੱਤਣ ਵਾਲੇ, ਬਾਬਾ ਸਰਬਜੋਤ ਸਿੰਘ ਡਾਗੋਂ, ਬਾਬਾ ਕੁਲਵੰਤ ਸਿੰਘ ਮੈਹਦੇਆਣਾ ਸਮੇਤ ਹੋਰ ਸੰਤ ਮਹਾਂਪੁਰਸ਼ਾਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਦਿਆਂ ਸਾਦਾ ਤੇ ਸੱਚਾ ਸੁੱਚਾ ਜੀਵਨ ਬਤੀਤ ਕਰਨ ਲਈ ਕਿਹਾ ਤੇ ਗੁਰੂ ਦੇ ਦਿੱਤੇ ਉਪਦੇਸ਼ ਨਾਮ ਜਪੋ, ਕਿਰਤ ਕਰੋ, ਵੰਡ ਛਕੋ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜਗਰਾਉਂ ਹਲਕੇ ਦੇ ਇੰਚਾਰਜ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਹਲਕਾ ਦਾਖਾ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਸਕਰਨ ਸਿੰਘ ਦਿਉਲ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਉੱਪਲ, ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ, ਸੁਖਵਿੰਦਰ ਸਿੰਘ ਸਿੱਧੂ, ਪ੍ਰਭਦੀਪ ਸਿੰਘ ਨੱਥੋਵਾਲ, ਪ੍ਰਧਾਨ ਬਿੰਦਰ ਮਨੀਲਾ, ਯੂਥ ਆਗੂ ਗੁਰਿੰਦਰਜੀਤ ਸਿੰਘ ਰੂਮੀ, ਸਮਾਜ ਸੇਵੀ ਅਵਤਾਰ ਸਿੰਘ ਤਾਰੀ ਸਵੱਦੀ ਤੇ ਸਰਪ੍ਰੀਤ ਸਿੰਘ ਕਾਉਂਕੇ ਨੇ ਸਮਾਗਮਾਂ ਵਿਚ ਹਾਜ਼ਰੀ ਭਰੀ | ਇਸ ਮੌਕੇ ਬਾਬਾ ਕਮਲਜੀਤ ਸਿੰਘ ਤੇ ਬਾਬਾ ਅਮਰਜੀਤ ਸਿੰਘ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਨੇ ਆਏ ਹੋਏ ਮਹਾਪੁਰਸ਼ਾਂ ਸਮੇਤ ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਗ੍ਰੰਥੀ ਸਿੰਘਾਂ ਸਮੇਤ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਕਮਲਜੀਤ ਸਿੰਘ ਨੇ ਸਮਾਗਮਾਂ ਵਿਚ ਪਹੁੰਚੀ ਸਿੱਖ ਸੰਗਤ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਊਨਾ ਨੂੰ ਮਿਲੇਗਾ ਰਾਜ ਦਾ ਪਹਿਲਾ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ <br/> ਅਗਲੀ ਖ਼ਬਰ ਜੀ.ਐੱਚ.ਜੀ. ਕਾਲਜ ਆਫ਼ ਐਜੂਕੇਸ਼ਨ ਦਾ ਬੀ. ਐੱਡ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24