'ਦੀ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਬਰ੍ਹਮੀ ਦੀ ਚੋਣ ਦੌਰਾਨ ਕਾਂਗਰਸ ਵਲੋਂ ਕਬਜ਼ਾ
ਅਜੀਤ ਡੈਸਕ
22-04-2026
ਰਾਏਕੋਟ, 21 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਦੀ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਬਰ੍ਹਮੀ ਦੀ ਚੋਣ ਕਰਵਾਈ ਗਈ, ਜਿਸ ਵਿਚ ਕਾਂਗਰਸੀ ਧੜ੍ਹੇ ਦੇ ਅਵਤਾਰ ਸਿੰਘ ਪੁੱਤਰ ਮੋਦਨ ਸਿੰਘ ਨੂੰ ਪ੍ਰਧਾਨ, ਸੁਖਦੇਵ ਸਿੰਘ ਪੁੱਤਰ ਮੁਨਸ਼ੀ ਸਿੰਘ ਨੂੰ ਮੀਤ ਪ੍ਰਧਾਨ, ਰਣਜੀਤ ਸਿੰਘ ਪੁੱਤਰ ਲਾਲ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ, ਜਦਕਿ ਸੁਖਵਿੰਦਰ ਕੌਰ ਪਤਨੀ ਮੁਖਤਿਆਰ ਸਿੰਘ, ਕੁਲਵਿੰਦਰ ਸਿੰਘ, ਹਰਜੀਤ ਸਿੰਘ, ਬਲਦੇਵ ਸਿੰਘ ਨੂੰ ਸਭਾ ਦੇ ਕਮੇਟੀ ਮੈਂਬਰਾਂ ਵਜੋਂ ਚੁਣਿਆ ਗਿਆ | ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਅਵਤਾਰ ਸਿੰਘ ਨੇ ਆਖਿਆ ਕਿ ਉਹ ਸਹਿਕਾਰੀ ਸਭਾ ਦੀ ਤਰੱਕੀ ਲਈ ਬਣਦਾ ਸਹਿਯੋਗ ਦੇਣਗੇ ਅਤੇ ਸਭਾ ਦੇ ਸਮੂਹ ਮੈਂਬਰਾਂ ਨਾਲ ਰਲ-ਮਿਲ ਕੇ ਕੰਮ ਕਰਨਗੇ | ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਸ਼ੂ ਦੇ ਦੁੱਧ ਦਾ ਸਹੀ ਮੁੱਲ ਲੈਣ ਲਈ ਵੇਰਕਾ ਸਭਾ ਨਾਲ ਜੁੜ੍ਹਨ ਤਾਂ ਜੋ ਉਨ੍ਹਾਂ ਦੀ ਆਮਦਨੀ ਵਿਚ ਚੋਖਾ ਵਾਧਾ ਹੋ ਸਕੇ | ਇਸ ਮੌਕੇ ਤਰਲੋਚਨ ਸਿੰਘ ਬਰ੍ਹਮੀ ਜ਼ਿਲ੍ਹਾ ਪ੍ਰਧਾਨ ਬੀਕੇਯੂ (ਰਾਜੇਵਾਲ), ਸਾਬਕਾ ਸਰਪੰਚ ਕੇਵਲ ਸਿੰਘ ਬਰ੍ਹਮੀ, ਸਾਬਕਾ ਸਰਪੰਚ ਨਿਰਮਲ ਸਿੰਘ, ਚੌਧਰੀ ਬੂਟਾ ਸਿੰਘ, ਮਨਦੀਪ ਸਿੰਘ, ਮਨਦੀਪ ਸਿੰਘ ਯੂਥ ਆਗੂ, ਦਲਜੀਤ ਸਿੰਘ ਪ੍ਰਧਾਨ ਕੋਆਪ੍ਰੇਟਿਵ ਸਹਿਕਾਰੀ ਸਭਾ, ਹਰਵਿੰਦਰ ਸਿੰਘ ਸਾਬਕਾ ਪੰਚ, ਸੈਕਟਰੀ ਤੇਜਾ ਸਿੰਘ ਆਦਿ ਹਾਜ਼ਰ ਸਨ |