12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

'ਆਪ' ਸਰਕਾਰ ਦੇ ਕਣਕ ਖ਼ਰੀਦ ਪ੍ਰਬੰਧ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਏ-ਬਲਵਿੰਦਰ ਸੰਧੂ

Ad Position 21
No active advertisement
ਅਜੀਤ ਡੈਸਕ 22-04-2026
ਰਾਏਕੋਟ, 21 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਦੇ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਨੂੰ ਲੈ ਕੇ ਘਟੀਆ ਖ਼ਰੀਦ ਪ੍ਰਬੰਧਾਂ, ਬਾਰਦਾਨੇ ਦੀ ਕਮੀ ਅਤੇ ਲੋਡਿੰਗ ਦੀ ਢਿੱਲੀ ਰਫ਼ਤਾਰ ਆਦਿ ਸਮੱਸਿਆਵਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਦਾਣਾ ਮੰਡੀ ਰਾਏਕੋਟ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਆੜ੍ਹਤੀਆਂ ਤੇ ਕਿਸਾਨਾਂ ਨਾਲ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ ਅਤੇ ਸਾਬਕਾ ਪ੍ਰਧਾਨ ਪ੍ਰਸ਼ੋਤਮ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਬਿਆਨਾਂ ਤੇ ਮੀਡੀਆ ਰਾਹੀਂ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦ ਕਰਕੇ ਪੇਮੈਂਟਾਂ ਨੂੰ 24 ਘੰਟਿਆਂ ਅੰਦਰ ਬੈਂਕ ਖਾਤਿਆਂ ਵਿਚ ਪਾਉਣ ਦਾ ਪ੍ਰਚਾਰ ਕਰ ਰਹੀ ਹੈ, ਪਰ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਦਾਣਾ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਅਤੇ ਲਿਫਟਿੰਗ ਦੀ ਸਮੱਸਿਆ ਵੱਡੇ ਪੱਧਰ 'ਤੇ ਪੇਸ਼ ਆ ਰਹੀ ਹੈ, ਜਿਸ ਨਾਲ ਦਾਣਾ ਮੰਡੀਆਂ ਵਿਚ ਬੋਰੀਆਂ ਦੇ ਵੱਡੇ ਅੰਬਾਰ ਲੱਗ ਚੁੱਕੇ ਹਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਮਾਨ ਸਰਕਾਰ ਆਪਣੀ ਫੋਕੀ ਸ਼ੌਹਰਤ ਹਾਸਲ ਕਰਨ ਲਈ ਝੂਠੇ ਬਿਆਨ ਦੇ ਰਹੀ ਹੈ ਪ੍ਰੰਤੂ ਮੰਡੀਆਂ ਵਿਚ ਕਿਸਾਨ ਆਪਣੀ ਫ਼ਸਲ ਵੇਚਣ ਲਈ ਰਾਤਾਂ ਦੇ ਫਾਕੇ ਕੱਟਣ ਲਈ ਮਜ਼ਬੂਰ ਹੋ ਰਹੇ ਹਨ ਕਿਉਂਕਿ ਮੰਡੀਆਂ ਜਗ੍ਹਾ ਦੀ ਘਾਟ ਪੈਦਾ ਹੋਣ ਕਾਰਨ ਫ਼ਸਲ ਢੇਰੀ ਕਰਨ ਵਿੱਚ ਦਿੱਕਤਾਂ ਪੈਦਾ ਹੋ ਰਹੀਆਂ ਹਨ, ਨਾਲ ਹੀ ਖਰੀਦ ਪ੍ਰਬੰਧ ਸੁਚਾਰੂ ਨਾ ਹੋਣ ਕਰਕੇ ਅਨੇਕਾਂ ਸਮੱਸਿਆਵਾਂ ਪੈਦਾ ਹੋਈਆਂ ਹਨ | ਇਸ ਲਈ ਸਰਕਾਰ ਕਿਸਾਨਾਂ, ਆੜ੍ਹਤੀਆਂ ਤੇ ਮੰਡੀ ਮਜ਼ਦੂਰਾਂ ਦੇ ਦਰਦ ਨੂੰ ਸਮਝੇ ਅਤੇ ਤੁਰੰਤ ਪੈਦਾ ਹੋਈਆਂ ਮੁਸ਼ਕਿਲਾਂ ਨੂੰ ਹੱਲ ਕਰਕੇ ਰਾਹਤ ਦੇਵੇ | ਇਸ ਮੌਕੇ ਜਥੇਦਾਰ ਗੁਰਮੇਲ ਸਿੰਘ ਆਂਡਲੂ ਕੋਆਰਡੀਨੇਟਰ, ਮਾ: ਬਲਜਿੰਦਰ ਸਿੰਘ ਗਰੇਵਾਲ, ਇਸ਼ਾਨ ਸਿੰਘ ਗਿੱਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਅੱਜ ਵਿਸ਼ਵ ਧਰਤੀ ਦਿਵਸ 'ਤੇ ਵਿਸ਼ੇਸ਼' ਧਰਤੀ ਤੇ ਵਾਤਾਵਰਨ ਨੂੰ ਬਚਾਉਣ ਲਈ ਪਲਾਸਟਿਕ ਦੀ ਵਰਤੋਂ 'ਤੇ ਸਖ਼ਤੀ ਨਾਲ ਰੋਕ... ਅਗਲੀ ਖ਼ਬਰ ਮੰਡੀ ਮੁੱਲਾਂਪੁਰ ਗਊਸ਼ਾਲਾ ਪ੍ਰਬੰਧਕਾਂ ਵਲੋਂ ਕਿਸਾਨਾਂ ਨੂੰ ਤੂੜੀ ਭੇਜਣ ਦੀ ਅਪੀਲ
Ad Position 24