12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮਨਪ੍ਰੀਤ ਸਿੰਘ ਇਯਾਲੀ ਨੂੰ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਬਣਾਉਣ 'ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ

Ad Position 21
No active advertisement
ਅਜੀਤ ਡੈਸਕ 22-04-2026
ਭੂੰਦੜੀ, 21 ਅਪ੍ਰੈਲ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਬਣਾਈ ਗਈ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਨਿਯੁਕਤ ਕੀਤੇ ਜਾਣ 'ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ | ਹਲਕੇ ਦੇ ਵਰਕਰਾਂ ਅਤੇ ਆਗੂਆਂ ਵਲੋਂ ਇਸ ਫ਼ੈਸਲੇ ਦਾ ਖੁੱਲ ਕੇ ਸਵਾਗਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸਰਪੰਚ ਕੋਮਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਇਕ ਤਜਰਬੇਕਾਰ ਅਤੇ ਦੂਰਦਰਸ਼ੀ ਆਗੂ ਹਨ, ਜੋ ਪੰਥਕ ਅਤੇ ਸਿਆਸੀ ਮਾਮਲਿਆਂ ਦੀ ਡੂੰਘੀ ਸਮਝ ਰੱਖਦੇ ਹਨ | ਉਨਾਂ ਕਿਹਾ ਕਿ ਇਯਾਲੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹਮੇਸ਼ਾਂ ਪੰਥਕ ਏਕਤਾ ਲਈ ਸੰਜੀਦਗੀ ਨਾਲ ਭੂਮਿਕਾ ਨਿਭਾਈ ਗਈ ਹੈ | ਉਨ•ਾਂ ਹੋਰ ਕਿਹਾ ਕਿ ਵਿਧਾਇਕ ਇਯਾਲੀ ਨੇ ਅਕਾਲੀ ਦਲ ਦੀ ਪੁਨਰ ਸੁਰਜੀਤੀ ਦੌਰਾਨ ਪੰਜਾਬ ਭਰ ਵਿਚ ਵਰਕਰਾਂ ਨੂੰ ਇਕੱਠਾ ਕਰਕੇ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਦਿੱਤਾ ਹੈ | ਮੌਜੂਦਾ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਵਾਰਿਸ ਪੰਜਾਬ ਦੇ ਵਿਚਕਾਰ ਹੋਇਆ ਤਾਲਮੇਲ ਪੰਥਕ ਏਕਤਾ ਵੱਲ ਇਕ ਵੱਡਾ ਕਦਮ ਹੈ, ਜਿਸ ਨਾਲ ਲੰਬੇ ਸਮੇਂ ਤੋਂ ਅਟਕੇ ਮਸਲਿਆਂ ਦੇ ਹੱਲ ਦੀ ਉਮੀਦ ਬਣੀ ਹੈ | ਗਰੇਵਾਲ ਨੇ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਵਿਚ ਸਮਾਜਿਕ ਅਤੇ ਰਾਜਨੀਤਕ ਪੱਧਰ 'ਤੇ ਵੱਖ-ਵੱਖ ਵਰਗਾਂ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਹੋਰ ਧਿਰਾਂ ਨੂੰ ਇਕੱਠਾ ਕਰਕੇ ਅੱਗੇ ਵਧਣ ਦੀ ਸਮਰੱਥਾ ਹੈ | ਉਨਾਂ ਵਿਸ਼ਵਾਸ ਜਤਾਇਆ ਕਿ ਇਹ ਤਾਲਮੇਲ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਨੂੰ ਹੋਰ ਮਜ਼ਬੂਤ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਭਾਖੜਾ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰ ਕੇ ਸਾਡੇ ਪਾਣੀਆਂ 'ਤੇ ਡਾਕਾ ਮਾਰਿਆ-ਡਾ. ਗਰੇਵਾ... ਅਗਲੀ ਖ਼ਬਰ ਰਾਏਕੋਟ 'ਚ ਭਗਵਾਨ ਪਰਸ਼ੂਰਾਮ ਜੈਅੰਤੀ ਸ਼ਰਧਾ ਨਾਲ ਮਨਾਈ
Ad Position 24