12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕੇਂਦਰ ਸਰਕਾਰ ਨੇ ਭਾਖੜਾ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰ ਕੇ ਸਾਡੇ ਪਾਣੀਆਂ 'ਤੇ ਡਾਕਾ ਮਾਰਿਆ-ਡਾ. ਗਰੇਵਾਲ

Ad Position 21
No active advertisement
ਅਜੀਤ ਡੈਸਕ 22-04-2026
ਹੰਬੜਾਂ, 21 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਕੇਂਦਰੀ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦੀ ਸ਼ਰਤੀਆ ਨੁਮਾਇੰਦਗੀ ਖ਼ਤਮ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਮੁੜ ਰੇੜਕਾ ਖੜ੍ਹਾ ਹੋ ਗਿਆ ਹੈ | ਭਾਖੜਾ ਬੋਰਡ 'ਚ ਪੰਜਾਬ ਦੀ ਸਥਾਈ ਮੈਂਬਰੀ 'ਤੇ ਚਾਰ ਵਰਿਆਂ ਤੋਂ ਮਾਮਲਾ ਲਟਕ ਰਿਹਾ ਸੀ | ਕੇਂਦਰੀ ਬਿਜਲੀ ਮਹਿਕਮੇ ਵਲੋਂ ਵਿਸਾਖੀ ਵਾਲੇ ਦਿਨ ਨੋਟੀਫਿਕੇਸ਼ਨ ਜਾਰੀ ਕਰ ਕੇ ਭਾਖੜਾ ਬੋਰਡ 'ਚੋਂ ਪੰਜਾਬ ਤੇ ਹਰਿਆਣਾ ਦੀ ਪੱਕੀ ਮੈਂਬਰੀ ਖ਼ਤਮ ਕਰਵਾ ਕੇ ਕੇਂਦਰ ਸਰਕਾਰ ਵਲੋਂ ਸਾਡੇ ਪਾਣੀਆਂ 'ਤੇ ਸ਼ਰੇਆਮ ਡਾਕਾ ਮਾਰਿਆ ਜਾ ਰਿਹਾ ਹੈ, ਉਕਤ ਸ਼ਬਦਾਂ ਰਾਹੀਂ ਕੇਂਦਰ ਸਰਕਾਰ ਉੱਪਰ ਰੋਸ ਜਤਾਉਂਦਿਆਂ ਪੰਜਾਬੀ ਚੇਤਨਾ ਸੱਥ ਦੇ ਸੰਸਥਾਪਕ ਤੇ ਸਮਾਜ ਸੇਵਕ ਤੇ ਸਾਹਿਤਕਾਰ ਡਾ. ਜਸਵੀਰ ਸਿੰਘ ਗਰੇਵਾਲ ਨੇ ਕਿਹਾ ਕਿ ਬੋਰਡ ਦੀ ਪੁਰਾਣੀ ਰਵਾਇਤ ਮੁਤਾਬਕ ਆਮ ਸਹਿਮਤੀ ਬਣਾਈ ਜਾਂਦੀ ਸੀ ਕਿ ਹਮੇਸ਼ਾਂ ਬੀ.ਬੀ.ਐੱਮ.ਬੀ. 'ਚ ਮੈਂਬਰ (ਪਾਵਰ) ਪੰਜਾਬ 'ਚੋਂ ਹੀ ਲੱਗੇਗਾ | ਭਾਜਪਾ ਦੀ ਕੇਂਦਰੀ ਸਰਕਾਰ ਨੇ ਜਿਥੇ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀ ਤਿਆਰੀ ਕਰ ਲਈ ਹੈ ਉਥੇ ਪੰਜਾਬ ਪ੍ਰਤੀ ਭਗਵੀਂ ਸਰਕਾਰ ਦਾ ਰਵੱਈਆ ਮਤਰੇਈ ਮਾਂ ਵਾਲਾ ਹੀ ਹੈ | ਸੋ ਇੰਨਾਂ ਵਧੀਕੀਆਂ ਸਬੰਧੀ ਪੰਜਾਬ ਦੇ ਲੋਕਾਂ, ਸਮੂਹ ਜਥੇਬੰਦੀਆਂ ਤੇ ਸਾਰੀਆਂ ਸਿਆਸੀ ਧਿਰਾਂ ਨੂੰ ਇਕ ਪਲੇਟਫਾਰਮ ਉੱਪਰ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ ਦੀ ਵੱਡੀ ਜ਼ਰੂਰਤ ਹੈ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ/ਰਕਬਾ ਫੜ੍ਹਾਂ 'ਚ ਕਣਕ ਦੀ ਸਰਕਾਰੀ ਖ਼ਰੀਦ ਤਸੱਲੀਬਖਸ਼, ਢੋਆ-ਢੁਆਈ ਦਾ ਮਾੜਾ ਹਾਲ ਅਗਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਨੂੰ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਬਣਾਉਣ 'ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ
Ad Position 24