12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬਸਤੀ ਖੋਲਿਆਂ ਵਾਲਾ ਪੁਲ ਦਾ ਵਰਿੰਦਰ ਸਿੰਘ ਬਿੰਦਰ 6 ਗ੍ਰਾਮ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 22-04-2026
ਸਿੱਧਵਾਂ ਬੇਟ, 21 ਅਪ੍ਰੈਲ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ: ਅੰਕੁਰ ਗੁਪਤਾ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਰਾਜਵਰਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਪਿੰਡ ਗਿੱਦੜਵਿੰਡੀ ਦੇ ਬੱਸ ਅੱਡੇ 'ਤੇ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਵਰਿੰਦਰ ਸਿੰਘ ਉਰਫ਼ ਬਿੰਦਰ ਪੁੱਤਰ ਸਵ. ਗੁਰਦੇਵ ਸਿੰਘ ਵਾਸੀ ਖੋਲਿਆਂ ਵਾਲਾ ਪੁਲ (ਮਲਸੀਹਾਂ ਬਾਜਣ) ਹੈਰੋਇਨ ਵੇਚਣ ਦਾ ਆਦੀ ਹੈ ਜੋ ਅੱਜ ਵੀ ਹੈਰੋਇਨ ਲੈ ਕੇ ਆਪਣੇ ਪਿੰਡ ਤੋਂ ਸਿੱਧਵਾਂ ਬਰਾਂਚ ਨਹਿਰ ਦੀ ਪਟੜੀ-ਪਟੜੀ ਗਿੱਦੜਵਿੰਡੀ ਵੱਲ ਨੂੰ ਆ ਰਿਹਾ ਹੈ ਜੇਕਰ ਰਸਤੇ ਵਿਚ ਪਿੰਡ ਮਲਸੀਹਾਂ ਬਾਜਣ ਦੇ ਪੈਂਦੇ ਸ਼ਮਸ਼ਾਨਘਾਟ ਨਜ਼ਦੀਕ ਨਾਕਾਬੰਦੀ ਕਰ ਲਈ ਜਾਵੇ ਤਾਂ ਉਕਤ ਸ਼ਖ਼ਸ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾਂ ਨੰ. 97 ਦਰਜ ਕੀਤਾ ਗਿਆ | ਪੁਲਿਸ ਨੇ ਇਹ ਵੀ ਦੱਸਿਆ ਕਿ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਥਾਣਾ ਸਦਰ ਜਗਰਾਉਂ ਵਿਚ 2 ਅਤੇ ਥਾਣਾ ਸਿੱਧਵਾਂ ਬੇਟ ਵਿਚ ਇਕ ਮਾਮਲਾ ਦਰਜ ਕੀਤਾ ਗਿਆ ਸੀ |
Ad Position 22
No active advertisement
ਪਿਛਲੀ ਖ਼ਬਰ ਐਮ. ਐੱਲ. ਏ. ਮਨਪ੍ਰੀਤ ਸਿੰਘ ਇਆਲੀ ਦੀ ਕਨਵੀਨਰ ਵਜੋਂ ਨਿਯੁਕਤੀ ਦਾ ਸ਼ਹਿਰੀ ਆਗੂਆਂ ਨੇ ਕੀਤਾ ਸਵਾਗਤ ਅਗਲੀ ਖ਼ਬਰ ਮੰਡੀ ਮੁੱਲਾਂਪੁਰ/ਰਕਬਾ ਫੜ੍ਹਾਂ 'ਚ ਕਣਕ ਦੀ ਸਰਕਾਰੀ ਖ਼ਰੀਦ ਤਸੱਲੀਬਖਸ਼, ਢੋਆ-ਢੁਆਈ ਦਾ ਮਾੜਾ ਹਾਲ
Ad Position 24