12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਚ ਵਿਸ਼ਵ ਰਚਨਾਤਮਕਤਾ ਤੇ ਨਵੀਨਤਾ ਦਿਵਸ 'ਤੇ ਵਿਸ਼ੇਸ਼ ਸੈਸ਼ਨ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 22-04-2026
ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਦੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਵਲੋਂ ਵਿਸ਼ਵ ਰਚਨਾਤਮਕਤਾ ਅਤੇ ਨਵੀਨਤਾ ਦਿਵਸ ਦੇ ਮੌਕੇ 'ਤੇ ਇੱਕ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰਚਨਾਤਮਕ ਸੋਚ, ਨਵੀਨਤਾ ਅਤੇ ਉੱਦਮਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ | ਪ੍ਰੋਫੈਸਰ ਸ਼ੀਨਮ ਗਰਗ ਨੇ ਇਸ ਸੈਸ਼ਨ ਵਿੱਚ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਉਨਾਂ ਨੇ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਵਿਚ ਨਵੀਨਤਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਉਨਾਂ ਦੱਸਿਆ ਕਿ ਰਚਨਾਤਮਕ ਸੋਚ ਨਾ ਸਿਰਫ਼ ਨਿੱਜੀ ਵਿਕਾਸ ਲਈ ਜ਼ਰੂਰੀ ਹੈ, ਸਗੋਂ ਦੇਸ਼ ਦੇ ਵਿਕਾਸ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਨਵੀਂ ਸੋਚ ਵਿਕਸਿਤ ਕਰਨ, ਸਮੱਸਿਆਵਾਂ ਦੇ ਰਚਨਾਤਮਕ ਹੱਲ ਲੱਭਣ ਅਤੇ ਸਟਾਰਟਅੱਪ ਤੇ ਇਨੋਵੇਸ਼ਨ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ | ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਗਿਆਨ ਪ੍ਰਦਾਨ ਕਰਨਾ ਨਹੀਂ ਹੈ, ਸਗੋਂ ਵਿਦਿਆਰਥੀਆਂ ਵਿੱਚ ਨਵੀਂ ਸੋਚ ਅਤੇ ਨਵੀਨਤਾ ਦੀ ਸਮਰੱਥਾ ਪੈਦਾ ਕਰਨਾ ਵੀ ਹੈ | ਅੰਤ ਵਿੱਚ ਪ੍ਰੋਫੈਸਰ ਹੀਨਾ ਨੇ ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਸਟਾਫ਼ ਮੈਂਬਰਾਂ ਅਤੇ ਸਮੂਹ ਵਿਦਿਆਰਥੀਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਅਖਿਲ ਭਾਰਤੀ ਸ੍ਰੀ ਸੰਗਮੇਸ਼ਵਰ ਸੇਵਾ ਦਲ ਵਲੋਂ ਇੱਕ ਟਰੱਕ ਲੰਗਰ ਦੀ ਸੇਵਾ ਲਈ ਰਵਾਨਾ ਅਗਲੀ ਖ਼ਬਰ ਅਮਲ ਸੁਸਾਇਟੀ ਦਾ ਕਰਵਾਇਆ ਸਾਲਾਨਾ ਇਜਲਾਸ
Ad Position 24