12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਛੱਡ ਕਈ ਆਗੂਆਂ ਨੇ ਕੀਤੀ 'ਘਰ ਵਾਪਸੀ'

Ad Position 21
No active advertisement
ਅਜੀਤ ਡੈਸਕ 22-04-2026
ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਵਾਰਡ ਨੰਬਰ 31 ਅਤੇ 32 ਤੋਂ ਆਮ ਆਦਮੀ ਪਾਰਟੀ (ਆਪ) ਨੂੰ ਅਲਵਿਦਾ ਕਹਿ ਕੇ ਰਾਜੇਸ਼ ਕੁਮਾਰ ਬੰਟੀ, ਵਿਜੇ ਕੁਮਾਰ, ਅਜੀਤ ਸਿੰਘ ਅਤੇ ਮਹਾਵੀਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ | ਗੁਰਕੀਰਤ ਸਿੰਘ ਨੇ ਸਮੂਹ ਆਗੂਆਂ ਦਾ ਕਾਂਗਰਸ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ | ਇਸ ਮੌਕੇ 'ਤੇ ਸਾਬਕਾ ਮੰਤਰੀ ਸ. ਗੁਰਕੀਰਤ ਸਿੰਘ ਨੇ ਕਿਹਾ ਕਿ ਇਹਨਾਂ ਆਗੂਆਂ ਦੀ 'ਘਰ ਵਾਪਸੀ' ਨਾਲ ਕਾਂਗਰਸ ਪਾਰਟੀ ਇਲਾਕੇ ਵਿੱਚ ਹੋਰ ਵੀ ਮਜ਼ਬੂਤ ਹੋਈ ਹੈ | ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਇਹ ਸਾਥੀ ਅੱਜ ਮੁੜ ਆਪਣੀ ਮੂਲ ਪਾਰਟੀ ਵਿੱਚ ਸ਼ਾਮਲ ਹੋਏ ਹਨ | ਅਸੀਂ ਇਹਨਾਂ ਦਾ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਬਹਾਲ ਰੱਖਾਂਗੇ | ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਗੁਰਕੀਰਤ ਸਿੰਘ ਦੀਆਂ ਨੀਤੀਆਂ ਅਤੇ ਕਾਂਗਰਸ ਪਾਰਟੀ ਦੇ ਲੋਕ-ਹਿਤੈਸ਼ੀ ਏਜੰਡੇ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਵਾਪਸੀ ਕਰ ਰਹੇ ਹਨ ਅਤੇ ਪਾਰਟੀ ਨੂੰ ਹੋਰ ਬੁਲੰਦੀਆਂ 'ਤੇ ਲਿਜਾਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਸ਼ੀਹਾਂ ਦੌਦ ਬਣਿਆ ਇਲਾਕੇ ਦਾ ਪਹਿਲਾ ਫੁਲੀ ਏ. ਸੀ. ਸਕੂਲ ਅਗਲੀ ਖ਼ਬਰ 'ਆਪ' ਸਰਕਾਰ ਦੇ ਰਾਜ ਵਿਚ ਭਿ੍ਸ਼ਟਾਚਾਰ ਤੇ ਰਿਸ਼ਵਤਖ਼ੋਰੀ ਦਾ ਬੋਲਬਾਲਾ-ਲਾਪਰਾਂ
Ad Position 24