12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਰਕਾਰੀ ਹਾਈ ਸਕੂਲ ਸ਼ੀਹਾਂ ਦੌਦ ਬਣਿਆ ਇਲਾਕੇ ਦਾ ਪਹਿਲਾ ਫੁਲੀ ਏ. ਸੀ. ਸਕੂਲ

Ad Position 21
No active advertisement
ਅਜੀਤ ਡੈਸਕ 22-04-2026
ਮਲੌਦ, 21 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਸਰਕਾਰੀ ਹਾਈ ਸਕੂਲ ਸੀਹਾਂ ਦੌਦ ਨੂੰ ਇਲਾਕੇ ਦਾ ਪੂਰਨ ਤੇ ਪਹਿਲਾ ਏ. ਸੀ. ਸਕੂਲ ਹੋਣ ਦਾ ਮਾਣ ਪ੍ਰਾਪਤ ਹੋਇਆ ਅਤੇ ਇਸ ਦਾ ਉਦਘਾਟਨ ਕਰਨ ਲਈ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਉਚੇਚੇ ਤੌਰ 'ਤੇ ਸਕੂਲ ਪਹੁੰਚੇ | ਇਸ ਮੌਕੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇਣ ਲਈ ਵੱਡੀ ਸਕਰੀਨ ਵਾਲੇ ਟੱਚ ਪੈਨਲਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਵਿੱਦਿਅਕ ਵਰ੍ਹੇ 2025-26 ਦੌਰਾਨ ਪੜ੍ਹਾਈ ਅਤੇ ਖੇਡਾਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਕੂਲ ਸਟਾਫ਼ ਨੂੰ ਨਵੇਂ ਟੱਚ ਪੈਨਲਾ ਅਤੇ ਫੁੱਲੀ ਏ.ਸੀ. ਸਕੂਲ ਲਈ ਵਧਾਈ ਦਿੱਤੀ ਜਿਸ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ ਨੂੰ ਸੁਖਾਵੇਂ ਮਾਹੌਲ ਵਿੱਚ ਆਧੁਨਿਕ ਢੰਗ ਨਾਲ ਸਿੱਖਿਅਤ ਹੋਣ ਅਤੇ ਕਰਨ ਦਾ ਮੌਕਾ ਮਿਲੇਗਾ | ਉਨ੍ਹਾਂ ਸਰਪੰਚ ਇੰਦਰਜੀਤ ਸਿੰਘ ਚਹਿਲ, ਸਮੁੱਚੀ ਪੰਚਾਇਤ ਅਤੇ ਸਕੂਲ ਦਾ ਸਮੇਂ ਸਮੇਂ ਤੇ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਦੀ ਵੀ ਸ਼ਲਾਘਾ ਕੀਤੀ | ਸਕੂਲ ਹੈੱਡਮਾਸਟਰ ਲਵਦੀਪ ਸਿੰਘ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਰਪੰਚ ਇੰਦਰਜੀਤ ਸਿੰਘ ਅਤੇ ਸਮੁੱਚੀ ਪੰਚਾਇਤ ਦਾ ਧੰਨਵਾਦ ਕੀਤਾ | ਇਸ ਮੌਕੇ ਪੀ. ਏ. ਡੀ. ਬੀ. ਮਲੌਦ ਦੇ ਚੇਅਰਮੈਨ ਮੁਕੰਦ ਸਿੰਘ ਕਿਸ਼ਨਪੁਰਾ, ਸਰਪੰਚ ਇੰਦਰਜੀਤ ਸਿੰਘ ਚਹਿਲ, ਸਕੂਲ ਮੁੱਖੀ ਲਵਦੀਪ ਸਿੰਘ, ਰਜਨੀ, ਅਮਨਦੀਪ ਕੌਰ, ਅਵਤਾਰ ਸਿੰਘ, ਰਵਿੰਦਰ ਸਿੌਘ, ਮਨਦੀਪ ਕੌਰ, ਪੰਚ ਮਨਦੀਪ ਸਿੰਘ, ਮੇਜਰ ਸਿੰਘ ਚਹਿਲ, ਹਰਚੰਦ ਸਿੰਘ, ਕੁਲਵੀਰ ਸਿੰਘ, ਹਰਪਾਲ ਸਿੰਘ ਪਾਲੀ, ਬਲਾਕ ਨੋਡਲ ਅਫ਼ਸਰ ਕਮਲਪ੍ਰੀਤ ਕੌਰ ਸੋਮਲ, ਹੈੱਡਮਾਸਟਰ ਕੁਲਵੰਤ ਸਿੰਘ, ਹੈਡਮਿਸਟ੍ਰੈਸ ਹਰਕੰਵਲ ਕੌਰ ਢਿੱਲੋਂ, ਅੰਮਿ੍ਤਪਾਲ ਸਿੰਘ ਟਿਵਾਣਾ ਅਤੇ ਸਮੂਹ ਐਸ ਐਮ ਸੀ ਕਮੇਟੀ ਮੈਂਬਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਐਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ ਅਗਲੀ ਖ਼ਬਰ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਛੱਡ ਕਈ ਆਗੂਆਂ ਨੇ ਕੀਤੀ 'ਘਰ ਵਾਪਸੀ'
Ad Position 24