12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 22-04-2026
• ਬੱਚਿਆਂ ਨੂੰ ਪੜ੍ਹਾਈ, ਧਾਰਮਿਕ, ਨੈਤਿਕ ਤੇ ਖੇਡਾਂ ਦੇ ਖੇਤਰ ਪ੍ਰਤੀ ਉਤਸ਼ਾਹਿਤ ਕੀਤਾ-ਪਿ੍ੰਸੀਪਲ ਪੂਨਮ.ਕੇ. ਸਿੱਧੂ
ਰਾਏਕੋਟ, 21 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੀ ਆਰੰਭਤਾ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਕੀਤੀ ਅਤੇ ਸਕੂਲ ਕੈਂਪਸ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤਾ ਅਤੇ ਕੀਰਤਨ ਦਰਬਾਰ ਸਜਾਇਆ ਗਿਆ | ਉਪਰੰਤ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਪੂਨਮ.ਕੇ. ਸਿੱਧੂ ਵਲੋਂ ਪ੍ਰੀਖਿਆ ਪਾਸ ਕਰਕੇ ਅਗਲੀਆਂ ਕਲਾਸਾਂ ਵਿਚ ਆਏ ਵਿਦਿਆਰਥੀਆਂ ਅਤੇ ਸਕੂਲ ਵਿਚ ਨਵੇਂ ਦਾਖ਼ਲ ਹੋਏ ਬੱਚਿਆਂ ਦਾ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ | ਉਨ੍ਹਾਂ ਬੱਚਿਆਂ ਨੂੰ ਪੜ੍ਹਾਈ, ਧਾਰਮਿਕ, ਨੈਤਿਕ ਅਤੇ ਖੇਡਾਂ ਦੇ ਖੇਤਰ ਪ੍ਰਤੀ ਰੁਚੀ ਲਿਆਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਕਮਾਲਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਹੰਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ, ਸਕੱਤਰ ਮਲਕੀਅਤ ਸਿੰਘ ਰਾਜਲ ਵੱਲੋਂ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਵਰ੍ਹੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਸੁਪਰਵਾਈਜ਼ਰ ਅਵਤਾਰ ਸਿੰਘ ਚੀਮਾ, ਕਮੇਟੀ ਮੈਂਬਰ ਸ਼ੇਰ ਸਿੰਘ ਹੰਸਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਨਗਰ ਕੌਂਸਲ ਜਗਰਾਉਂ ਦੀਆਂ ਚੋਣਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਐਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ
Ad Position 24