ਜਗਰਾਉਂ, 21 ਅਪ੍ਰੈਲ (ਵਿਨੋਦ ਕੁਮਾਰ)-ਭਾਜਪਾ ਵਲੋਂ ਜਗਰਾਉਂ ਦਫ਼ਤਰ ਵਿਖੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਜਗਰਾਉਂ ਦੀਆਂ ਨਗਰ ਕੌਂਸਲ ਚੋਣਾਂ ਬਾਰੇ ਵਿਸਤਾਰ ਵਿਚ ਚਰਚਾ ਕੀਤੀ ਗਈ ਅਤੇ ਸਾਰੇ ਵਾਰਡਾਂ ਵਿਚ ਉਮੀਦਵਾਰ ਖੜੇ੍ਹ ਕੀਤੇ ਜਾਣਗੇ ਇਸ ਬਾਰੇ ਚਰਚਾ ਕੀਤੀ ਗਈ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਰਜਿੰਦਰ ਸ਼ਰਮਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵਲੋਂ ਨਗਰ ਕੌਂਸਲ ਦੀਆਂ ਚੋਣਾਂ ਆਪਣੇ ਦਮ 'ਤੇ ਲੜੀਆਂ ਜਾਣਗੀਆਂ ਅਤੇ ਜਗਰਾਉਂ ਦੇ ਹਰੇਕ ਵਾਰਡ ਤੋਂ ਭਾਜਪਾ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਭਾਜਪਾ ਦੀ ਟੀਮ ਵਲੋਂ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰਾਂ ਦੀ ਚੋਣ ਆਪਣੇ ਪੱਧਰ 'ਤੇ ਕਰਨ ਲਈ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਜਲਦ ਹੀ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਭਾਜਪਾ ਉਮੀਦਵਾਰਾਂ ਨੂੰ ਚੋਣਾਂ ਵਿਚ ਜਿੱਤ ਦਿਵਾਉਣ ਲਈ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਨੂੰ ਘਰ-ਘਰ ਜਾ ਕੇ ਪੁੱਜਦਾ ਕਰਨ ਵਿਚ ਭਾਜਪਾ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ | ਇਸ ਮੌਕੇ ਗੇਜਾ ਰਾਮ ਵਾਲਮੀਕੀ, ਗੁਰਸਿਮਰਨ ਸਿੰਘ, ਸਤੀਸ਼ ਕੁਮਾਰ ਪੱਪੂ, ਟੋਨੀ ਵਰਮਾ, ਗੌਰਵ ਗੁਪਤਾ, ਕਿ੍ਸ਼ਨ ਕੁਮਾਰ, ਵਿਵੇਕ ਭਾਰਦਵਾਜ, ਸ਼ੰਟੀ ਚੋਪੜਾ, ਡਾਕਟਰ ਨਿਰਮਲ ਭੁੱਲਰ, ਸੁਰੇਸ਼ ਗਰਗ, ਰਾਜਪਾਲ ਜੈਨ, ਹੈਪੀ ਕੁਮਾਰ, ਗੁਰਤੇਜ ਸਿੰਘ ਗੇਜਾ, ਜਤਿੰਦਰ ਕੁਮਾਰ ਮਿੱਠੂ, ਅਨੁਜ ਸ਼ਰਮਾ, ਹਰਵਿੰਦਰ ਕੁਮਾਰ, ਆਤਮਾ ਸਿੰਘ, ਕਪਿਲ ਪ੍ਰਜਾਪਤੀ, ਪ੍ਰਦੀਪ ਖੰਨਾ ਆਦਿ ਹਾਜ਼ਰ ਸਨ |