ਸਮਰਾਲਾ, 21 ਅਪ੍ਰੈਲ (ਕੁਲਵਿੰਦਰ ਸਿੰਘ/ਗੋਪਾਲ ਸੋਫ਼ਤ)-ਸਮਰਾਲਾ ਜੋ ਤਰੱਕੀ ਦੀਆਂ ਲੀਹਾਂ ਤੋਂ ਕਾਫੀ ਪਛੜ ਚੁੱਕਾ ਹੈ, ਇਸ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਸਮਰਾਲਾ ਦੇ ਸਮੂਹ ਵਸਨੀਕਾਂ ਨੂੰ ਨਾਲ ਲੈ ਕੇ ਤੁਰਨਾ ਪਵੇਗਾ | ਸ਼ਹਿਰ ਨਿਵਾਸੀਆਂ ਦੇ ਸਹਿਯੋਗ ਤੋਂ ਬਿਨਾਂ ਸਮਰਾਲਾ ਦਾ ਵਿਕਾਸ ਸੰਭਵ ਨਹੀਂ ਹੈ, ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਸਮਾਜ ਸੇਵੀ ਜਥੇਬੰਦੀਆਂ ਜਿਨ੍ਹਾਂ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ, ਬਲਕਿ ਸਮਾਜ ਸੇਵਾ ਕਰਨੀ ਚਾਹੁੰਦੇ ਹਨ, ਨੂੰ ਖੁੱਲ੍ਹਾ ਸੱਦਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਨਜ਼ਦੀਕੀ ਭਵਿੱਖ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਵਿਊਾਤਬੰਦੀ ਬਣਾਉਣ ਅਤੇ ਨਿਗਰਾਨੀ ਕਰਨ ਲਈ ਬਣਾਈ ਸੱਤ ਮੈਂਬਰੀ ਕਮੇਟੀ ਸਬੰਧੀ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਨੇ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਾਲਾ ਦੇ ਸਾਰੇ ਵਾਰਡਾਂ ਵਿੱਚ ਉਮੀਦਵਾਰ ਖੜ੍ਹੇ ਕਰਨ, ਸਮਰਾਲਾ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਅਤੇ ਹੱਲ ਕਰਨ ਲਈ, ਸਾਰੇ ਵਾਰਡਾਂ ਵਿੱਚ ਵੱਖ ਕਮੇਟੀਆਂ ਗਠਨ ਕਰਨ ਦੇ ਅਧਿਕਾਰ ਇਸ ਸੱਤ ਮੈਂਬਰੀ ਕਮੇਟੀ ਨੂੰ ਦਿੱਤੇ ਹਨ | ਨਵੀਂ ਬਣਾਈ ਸੱਤ ਮੈਂਬਰੀ ਕਮੇਟੀ ਵਿੱਚ ਜਸਮੇਲ ਸਿੰਘ ਬੌਂਦਲੀ, ਆਲਮਦੀਪ ਸਿੰਘ ਮੱਲ ਮਾਜਰਾ, ਡਾ. ਪਰਵਿੰਦਰ ਸਿੰਘ ਬੱਲੀ, ਸੁਰਿੰਦਰ ਸਿੰਘ, ਭੁਪਿੰਦਰ ਸਿੰਘ ਢਿੱਲੋਂ, ਪਰਮਜੀਤ ਕੌਰ ਕੰਗ, ਪ੍ਰਕਾਸ਼ ਕੌਰ ਸ਼ਾਮਲ ਕੀਤੇ ਗਏ ਹਨ | ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਦੀਆਂ ਨਗਰ ਕੌਂੋਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ 'ਸ਼ਹਿਰ ਤੁਹਾਡਾ, ਸਾਥ ਤੁਹਾਡਾ, ਤਰੱਕੀ ਤੁਹਾਡੀ' ਸਲੋਗਨ ਹੋਵੇਗਾ ਅਤੇ ਇਸ ਸਲੋਗਨ ਤਹਿਤ ਲੜ੍ਹੀ ਚੋਣ ਉੱਤੇ ਪੂਰਾ ਉਤਰਿਆ ਵੀ ਜਾਵੇਗਾ ਅਤੇ ਸਮਰਾਲਾ ਸ਼ਹਿਰ ਦੀ ਤਰੱਕੀ ਜੋ ਪਿਛਲੇ ਤਿੰਨ ਦਹਾਕਿਆਂ ਤੋਂ ਰੁਕੀ ਪਈ ਹੈ, ਨੂੰ ਮੁੜ ਲੀਹ ਉੱਤੇ ਲਿਆ ਕੇ ਸਮਰਾਲਾ ਸ਼ਹਿਰ ਨੂੰ ਇੱਕ ਵਧੀਆ ਸ਼ਹਿਰ ਵਜੋਂ ਪੰਜਾਬ ਦੇ ਨਕਸ਼ੇ ਤੇ ਉਭਾਰਿਆ ਜਾਵੇਗਾ |