12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਾਬਕਾ ਸਰਪੰਚ ਗਿੱਲ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਸਿਆਸੀ ਦਬਾਅ ਹੇਠ ਝੂਠਾ ਪਰਚਾ ਹੋਣ ਦੀ ਸ਼ੰਕਾ ਪ੍ਰਗਟਾਈ

Ad Position 21
No active advertisement
ਅਜੀਤ ਡੈਸਕ 22-04-2026
ਕੁਹਾੜਾ 21 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਵਿਧਾਨ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੰਡਿਆਲੀ ਦੇ ਸਾਬਕਾ ਸਰਪੰਚ ਧਰਮਜੀਤ ਸਿੰਘ ਗਿੱਲ ਵੱਲੋਂ ਅੱਜ ਪੁਲਸ ਕਮਿਸ਼ਨਰ ਲੁਧਿਆਣਾ ਨੂੰ ਪੱਤਰ ਲਿਖ ਕੇ ਆਪਣੇ ਉੱਪਰ ਝੂਠਾ ਪਰਚਾ ਦਰਜ ਹੋਣ ਦੇ ਸ਼ੰਕੇ ਪ੍ਰਗਟਾਏ ਗਏ ਹਨ | ਸਾਬਕਾ ਸਰਪੰਚ ਧਰਮਜੀਤ ਸਿੰਘ ਗਿੱਲ ਵੱਲੋਂ ਲੰਘੀਆਂ ਪੰਚਾਇਤੀ ਚੋਣਾਂ ਦੌਰਾਨ ਸਰਪੰਚੀ ਦੇਣ ਬਦਲੇ ਮੰਤਰੀ 'ਤੇ ਪੈਸੇ ਮੰਗਣ ਦਾ ਦੋਸ਼ ਲਗਾਇਆ ਸੀ ਉੱਥੇ ਨਾਲ ਹੀ ਹੁਣ ਜੰਡਿਆਲੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਨਾ ਕਰਵਾਏ ਜਾਣ ਅਤੇ ਉਸ ਵਿਚ ਵੀ ਧੱਕੇਸ਼ਾਹੀ ਦੇ ਦੋਸ਼ ਲਗਾਏ ਸਨ | ਚਰਚਾ ਵਿਚ ਆਏ ਧਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਪੱਤਰ ਲਿਖ ਕੇ ਕਿਹਾ ਕਿ ਸਿਆਸੀ ਦਬਾਅ ਹੇਠ ਆ ਕੇ ਉਨ੍ਹਾਂ ਉੱਪਰ ਝੂਠਾ ਪਰਚਾ ਦਰਜ ਹੋ ਸਕਦਾ ਹੈ, ਇਸ ਤੋਂ ਇਲਾਵਾ ਉਨ੍ਹਾਂ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ | ਜੰਡਿਆਲੀ ਖੇਤੀਬਾੜੀ ਸਹਿਕਾਰੀ ਸਭਾ ਦੀ ਇੱਕ ਮਾਮੂਲੀ ਚੋਣ ਤੋਂ ਲੈ ਕੇ ਸ਼ੁਰੂ ਹੋਇਆ ਇਸ ਵਿਵਾਦ ਨੇ ਹਲਕਾ ਸਾਹਨੇਵਾਲ ਦਾ ਸਿਆਸੀ ਮਹੌਲ ਪੂਰੀ ਤਰ੍ਹਾਂ ਗਰਮਾ ਦਿੱਤਾ ਹੈ | ਜ਼ਿਕਰਯੋਗ ਹੈ ਕਿ ਬੇਸ਼ੱਕ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਪਹਿਲਾਂ ਹੀ ਧਰਮਜੀਤ ਸਿੰਘ ਗਿੱਲ ਵਲੋਂ ਲਗਾਏ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ, ਝੂਠ ਤੇ ਸਿਆਸਤ ਤੋਂ ਪ੍ਰੇਰਿਤ ਤੇ ਅਕਸ ਖ਼ਰਾਬ ਕਰਨ ਦੀ ਸਿਆਸੀ ਕੋਝੀ ਸਾਜ਼ਿਸ਼ ਦੱਸਿਆ ਹੈ ਪਰ ਹਲਕਾ ਸਾਹਨੇਵਾਲ ਅੰਦਰ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਮੁਰਾਦ ਜਸਵੀਰ ਸਿੰਘ ਗਿੱਲ ਸਬ-ਡਵੀਜ਼ਨ ਰਾਏਕੋਟ ਦੇ ਡੀ.ਐੱਸ.ਪੀ. ਨਿਯੁਕਤ, ਚਾਰਜ ਸੰਭਾਲਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਦੀ ਨਿਗਰਾਨੀ ਲਈ 7 ਮੈਂਬਰੀ ਕਮੇਟੀ ਦਾ ਗਠਨ
Ad Position 24