12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਦਾਣਾ ਮੰਡੀਆਂ 'ਚ ਲਿਫਟਿੰਗ ਨਾ ਹੋਣ ਕਰਕੇ ਬੀਕੇਯੂ (ਧਨੇਰ) ਵਲੋਂ ਸਰਕਾਰ ਤੇ ਖ਼ਰੀਦ ਏਜੰਸੀਆਂ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ

Ad Position 21
No active advertisement
ਅਜੀਤ ਡੈਸਕ 22-04-2026
ਰਾਏਕੋਟ, 21 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੰਡੀਆਂ ਵਿਚ ਪੁਖਤਾ ਪ੍ਰਬੰਧਾਂ ਦੀ ਪੋਲ੍ਹ ਖੁੱਲ੍ਹੀ ਹੈ, ਲੱਖਾਂ ਬੋਰੀ ਖੁੱਲ੍ਹੇ ਆਸਮਾਨ ਹੇਠ ਲਿਫਟਿੰਗ ਦੀ ਉਡੀਕ ਕਰ ਰਹੀ ਹੈ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਸੀਲੋ੍ਹਆਣੀ ਦੀ ਅਗਵਾਈ ਹੇਠ ਜਥੇਬੰਦੀ ਦਾ ਵਫ਼ਦ ਦਾਣਾ ਮੰਡੀ ਰਾਏਕੋਟ ਵਿਖੇ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੁੱਜੇ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਨੇ ਆਖਿਆ ਕਿ ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਕੁੱਲ 152570 ਕੁਇੰਟਲ ਕਣਕ ਦੀ ਖ਼ਰੀਦ ਹੋਈ ਹੈ, ਜਿਸ ਵਿਚੋਂ 41653 ਬੋਰੀਆਂ ਦੀ ਲਿਫ਼ਟਿੰਗ ਹੋਈ ਹੈ ਅਤੇ ਅਜੇ ਤਿੰਨ ਹਿੱਸੇ ਬੋਰੀਆਂ ਦਾਣਾ ਮੰਡੀ ਵਿਚ ਖੁੱਲ੍ਹੇ ਆਸਮਾਨ ਹੇਠਾਂ ਪਈਆਂ ਹਨ | ਉਨ੍ਹਾਂ ਦੱਸਿਆ ਕਿ ਲਿਫਟਿੰਗ ਦੀ ਚਾਲ ਸੁਸਤ ਹੋਣ ਕਾਰਨ ਮੰਡੀ ਵਿਚ ਫ਼ਸਲ ਢੇਰੀ ਕਰਵਾਉਣ ਲਈ ਜਗ੍ਹਾ ਦੀ ਘਾਟ ਪੈਦਾ ਹੋ ਗਈ ਹੈ ਅਤੇ ਆੜ੍ਹਤੀਆਂ ਤੇ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਬਾਰਦਾਨੇ ਦੀ ਕਮੀ ਹੋਣ ਕਰਕੇ ਫ਼ਸਲ ਦੀ ਤੁਲਾਈ ਵਿਚ ਵੀ ਬੇਲੋੜੀ ਦੇਰੀ ਹੋ ਰਹੀ ਹੈ, ਇਸ ਲਈ ਸਰਕਾਰ ਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਇਸ ਸਮੱਸਿਆਵਾਂ ਦਾ ਫੌਰੀ ਤੌਰ 'ਤੇ ਹੱਲ ਕਰਨ ਤਾਂ ਜੋ ਕਣਕ ਦੇ ਸੀਜ਼ਨ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇੰਨ੍ਹਾਂ ਮਸਲਿਆਂ ਦਾ 24 ਘੰਟਿਆਂ ਦੇ ਅੰਦਰ-ਅੰਦਰ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਡੀ ਗਿਣਤੀ 'ਚ ਕਿਸਾਨਾਂ ਦੇ ਸਹਿਯੋਗ ਨਾਲ ਧਰਨਾ ਲਗਾਉਣ ਲਈ ਮਜ਼ਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਲਿਫਟਿੰਗ ਠੇਕੇਦਾਰ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਹੋਵੇਗੀ | ਇਸ ਮੌਕੇ ਅਮਨਦੀਪ ਸ਼ਰਮਾ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਲੱਖਾ ਸਿੰਘ ਧਾਲੀਵਾਲ, ਨੰਬਰਦਾਰ ਹਰਦੇਵ ਸਿੰਘ ਦੇਬੀ ਭੈਣੀ ਦਰੇੜਾ, ਨੰਬਰਦਾਰ ਸੁਖਦੀਪ ਸਿੰਘ ਕਾਲਾ ਭੈਣੀ ਦਰੇੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਤਲੁਜ ਨਜ਼ਦੀਕ ਪਿੰਡ ਮੱਧੇਪੁਰਾ ਸਮੇਤ ਕਈ ਹੋਰ ਪਿੰਡਾਂ ਦੇ ਲੋਕਾਂ ਨੇ ਬੰਨ੍ਹ ਨਜ਼ਦੀਕ ਕੀਤੀ ਜਾ ਰਹੀ ਮਾਈਨਿੰਗ ਰੋਕਣ ਲਈ... ਅਗਲੀ ਖ਼ਬਰ ਪਿੰਡ ਗੁੜੇ ਦੇ ਦੋ ਕਿਸਾਨ ਦੀ ਸਾਢੇ 5 ਏਕੜ ਕਣਕ ਤੇ ਸਾਢੇ 3 ਏਕੜ ਨਾੜ ਸੜ ਕੇ ਹੋਇਆ ਸੁਆਹ
Ad Position 24