30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪ੍ਰਧਾਨ ਮੰਤਰੀ ਆਵਾਸ ਯੋਜਨਾ ਰਾਏਕੋਟ ਵਿਖੇ ਵਿਧਾਇਕ ਠੇਕੇਦਾਰ ਹਾਕਮ ਸਿਘ ਵਲੋਂ 15 ਲੋੜਵੰਦ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਵੰਡੇ

Ad Position 21
No active advertisement
ਅਜੀਤ ਡੈਸਕ 23-04-2026

ਰਾਏਕੋਟ, 22 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-'ਹਰੇਕ ਸਿਰ 'ਤੇ ਛੱਤ' ਦੇ ਸੁਪਨੇ ਨੂੰ ਸਾਕਾਰ ਕਰਦੇ ਹੋਏ ਅੱਜ ਨਗਰ ਕੌਂਸਲ ਰਾਏਕੋਟ ਵਿਖੇ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ/ਗ੍ਰਾਮੀਣ ਤਹਿਤ 15 ਲੋੜਵੰਦ ਪਰਿਵਾਰਾਂ ਨੂੰ ਘਰ ਉਸਾਰੀ ਲਈ ਮਨਜ਼ੂਰੀ ਪੱਤਰ ਸੌਂਪੇ ਗਏ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਹਾਕਮ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤੇ ਕੇਂਦਰ ਸਰਕਾਰ ਦੀ ਸਾਂਝੀ ਯੋਜਨਾ ਤਹਿਤ ਹਰ ਲੋੜਵੰਦ ਪਰਿਵਾਰ ਨੂੰ ਪੱਕਾ ਘਰ ਮੁਹੱਈਅ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਦੇ ਖ਼ਾਤਿਆਂ ਵਿਚ ਜਲਦੀ ਹੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਜਾਵੇਗੀ ਤਾਂ ਜੋ ਉਸਾਰੀ ਕਾਰਜ ਤੁਰੰਤ ਸ਼ੁਰੂ ਹੋ ਸਕੇ | ਲਾਭਪਾਤਰੀਆਂ ਨੇ ਮਨਜ਼ੂਰੀ ਪੱਤਰ ਮਿਲਣ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਹਾਕਮ ਸਿੰਘ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਆਪਣੇ ਪੱਕੇ ਘਰ ਦਾ ਸੁਪਨਾ ਹੁਣ ਪੂਰਾ ਹੋਣ ਜਾ ਰਿਹਾ ਹੈ, ਇਸ ਲਈ ਅਸੀਂ ਪੂਰੇ ਖੁਸ਼ ਹਾਂ | ਇਸ ਮੌਕੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਈ.ਓ. ਨਗਰ ਕੌਂਸਲ ਵਿਕਾਸ ਉੱਪਲ, ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ, ਰਾਮਕੁਮਾਰ ਛਾਪਾ, ਜਗਰੂਪ ਸਿੰਘ ਧਾਲੀਵਾਲ, ਜੱਸ ਸਿੰਘ ਹਲਵਾਰਾ, ਰੀਨਾ ਰਾਣੀ, ਈਸ਼ੂ ਪਾਸੀ, ਅਮਰਜੀਤ ਸਿੰਘ ਪੰਪੂ, ਮੀਤ ਸਿੰਘ ਰਾਏਕੋਟ, ਸਾਹਿਲ ਗੋਇਲ, ਅਜੇ ਮਿੱਢਾ, ਅਵਤਾਰ ਸਿੰਘ ਧਾਲੀਵਾਲ, ਮਨਿੰਦਰ ਸਿੰਘ, ਪਟਵਾਰੀ ਇਕਬਾਲ ਸਿੰਘ ਸਮੇਤ ਸੰਬੰਧਿਤ ਵਿਭਾਗ ਦੇ ਅਧਿਕਾਰੀ ਅਤੇ ਲਾਭਪਾਤਰੀ ਪਰਿਵਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇਯਾਲੀ ਨੂੰ ਪੰਥਕ ਤਾਲਮੇਲ ਕਮੇਟੀ ਦਾ ਕਨਵੀਨਰ ਲਗਾਏ ਜਾਣਾ ਹਲਕੇ ਲਈ ਮਾਣ ਵਾਲੀ ਗੱਲ-ਧਾਲੀਵਾਲ, ਗਿੱਲ ਕੋਟਲੀ ਅਗਲੀ ਖ਼ਬਰ ਨਵਦੀਪ ਗਰੇਵਾਲ ਜਗਰਾਉਂ ਦਿਹਾਤੀ ਕਾਂਗਰਸ ਅਤੇ ਹਰਪ੍ਰੀਤ ਧਾਲੀਵਾਲ ਜਗਰਾਉਂ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਬਣੇ
Ad Position 24