29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਲੁਧਿਆਣਾ (ਪੱਛਮੀ) ਦੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਵਲੋਂ ਜ਼ਿਲ੍ਹੇ ਦੀਆਂ ਸਮੁੱਚੀਆਂ ਦਾਣਾ ਮੰਡੀਆਂ ਦੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ

Ad Position 21
No active advertisement
ਅਜੀਤ ਡੈਸਕ 23-04-2026
ਰਾਏਕੋਟ, 22 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਕਣਕ ਦੇ ਚੱਲ ਰਹੇ ਸੀਜ਼ਨ 2026-27 ਦੌਰਾਨ ਲੁਧਿਆਣਾ (ਪੱਛਮੀ) ਦੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਜ਼ਿਲ੍ਹੇ ਅਧੀਨ ਪੈਂਦੀਆਂ ਸਮੁੱਚੀਆਂ ਦਾਣਾ ਮੰਡੀਆਂ ਦੇ ਪੁਖਤਾ ਪ੍ਰਬੰਧਾਂ ਸਬੰਧੀ ਤਸੱਲੀ ਪ੍ਰਗਟਾਉਂਦਿਆ ਆਖਿਆ ਕਿ ਦਾਣਾ ਮੰਡੀਆਂ ਵਿਚ ਆ ਰਹੀ ਕਣਕ ਦੀ ਫ਼ਸਲ ਦੀ ਖ਼ਰੀਦ ਪੂਰੀ ਤਸੱਲੀਬਖਸ਼ ਚੱਲ ਰਹੀ ਹੈ | ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਦੇ ਆਧਾਰ 'ਤੇ ਖ਼ਰੀਦ ਪ੍ਰਬੰਧਾਂ ਵਿਚ ਕੋਈ ਕਮੀ ਪੇਸ਼ੀ ਨਹੀਂ ਆਉਣ ਦਿੱਤੀ ਜਾਵੇਗੀ, ਜੇਕਰ ਕਿਸੇ ਦਾਣਾ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਸਬੰਧੀ ਕੋਈ ਢਿੱਲ-ਮੱਠ ਪੇਸ਼ ਆਉਂਦੀ ਹੈ ਤਾਂ ਆੜ੍ਹਤੀਆਂ ਤੇ ਕਿਸਾਨ ਉਕਤ ਮਾਮਲੇ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਉਣ | ਉਨ੍ਹਾਂ ਇਹ ਵੀ ਆਖਿਆ ਕਿ ਖ਼ਰੀਦੀ ਗਈ ਕਣਕ ਦੀ ਲਿਫਟਿੰਗ ਨੂੰ ਨਿਰੰਤਰ ਜਾਰੀ ਰੱਖਣ ਲਈ ਰੋਜ਼ਾਨਾ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਰੱਖਿਆ ਹੋਇਆ ਹੈ ਤਾਂ ਜੋ ਮੰਡੀਆਂ ਦੇ ਕੰਮ ਨੂੰ ਸਮੇਂ ਸਿਰ ਸਮੇਟਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਆਤਮਾ ਰਾਮ ਬਾਵਾ ਨਮਿਤ ਪਾਠ ਦਾ ਭੋਗ ਅੱਜ ਅਗਲੀ ਖ਼ਬਰ ਪ੍ਰਵਾਸੀ ਪੰਜਾਬੀ ਕੁਲਦੀਪ ਸਿੰਘ ਬੁੱਟਰ ਵਲੋਂ ਆਪਣੇ ਮਾਤਾ-ਪਿਤਾ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਵਿਖੇ ਪਾਲਕੀ ਸਾਹਿਬ ਦੀ...
Ad Position 24