ਰਾਏਕੋਟ, 22 ਅਪ੍ਰੈਲ (ਸੁਸ਼ੀਲ)-ਮਿਊਾਸਪਲ ਕੌਂਸਲ ਰਾਏਕੋਟ ਵਿਖੇ ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ਦੀ ਦੇਖ-ਰੇਖ ਹੇਠ ਜਨਗਣਨਾ ਸਬੰਧੀ ਇਕ ਵਿਸ਼ੇਸ਼ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਸਫਲਤਾਪੂਰਵਕ ਕਰਵਾਈ ਗਈ | ਜਿਸ ਵਿਚ ਵੱਡੀ ਗਿਣਤੀ ਕਰਮਚਾਰੀਆਂ ਵਲੋਂ ਭਾਗ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਰਕਸ਼ਾਪ ਵਿਚ ਕੁੱਲ 38 ਬਲਾਕਾਂ, ਜਿਸ ਵਿਚ ਰਾਏਕੋਟ ਸ਼ਹਿਰ ਦੇ 15 ਵਾਰਡ ਸ਼ਾਮਿਲ ਹਨ, ਨਾਲ ਸਬੰਧਿਤ ਕਰਮਚਾਰੀਆਂ ਨੂੰ ਫੀਲਡ ਕੰਮ ਅਤੇ ਡਾਟਾ ਇਕੱਠਾ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਟ੍ਰੇਨਿੰਗ ਦੌਰਾਨ ਜ਼ਿਲ੍ਹਾ ਫੀਲਡ ਟ੍ਰੇਨਰ ਗਗਨਦੀਪ ਸਿੰਘ ਵਾਲੀਆ ਅਤੇ ਨਵਦੀਪ ਸਿੰਘ ਵਲੋਂ ਟ੍ਰੇਨਿੰਗ ਦਿੱਤੀ ਗਈ, ਜਿੰਨ੍ਹਾਂ ਨੇ ਭਾਗ ਲੈਣ ਵਾਲਿਆਂ ਨੂੰ ਪ੍ਰੈਕਟੀਕਲ ਅਤੇ ਸਿਧਾਂਤਕ ਜਾਣਕਾਰੀ ਪ੍ਰਦਾਨ ਕੀਤੀ | ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਰਕਸ਼ਾਪ ਵਿਚ ਸਾਰੇ ਨਿਯੁਕਤ ਕੀਤੇ ਗਏ ਗਿਣਤੀ ਕਰਮਚਾਰੀਆਂ ਅਤੇ ਸੁਪਰਵਾਈਜ਼ਰਾਂ ਨੇ ਟ੍ਰੇਨਿੰਗ ਵਿਚ ਭਾਗ ਲਿਆ ਅਤੇ ਆਪਣੇ ਕੰਮਾਂ ਸੰਬੰਧੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ |