29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸ਼ਹਿਰ ਵਾਸੀਆਂ ਨੇ ਸਿਆਸੀ ਪਾਰਟੀਆਂ ਨੂੰ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 23-04-2026
• ਸ਼ਹਿਰ ਦੇ ਵਿਕਾਸ ਨੂੰ ਦੇਖਦੇ ਹੋਏ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਚੰਗੇ ਉਮੀਦਵਾਰ ਮੈਦਾਨ 'ਚ ਉਤਾਰੇ ਜਾਣ
ਜਗਰਾਉਂ, 22 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਜਗਰਾਉਂ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਚਿੰਤਤ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੀ ਅਹਿਮ ਮੀਟਿੰਗ ਅਨਾਰਕਲੀ ਬਾਜ਼ਾਰ ਵਿਖੇ ਹੋਈ | ਮੀਟਿੰਗ ਦੌਰਾਨ ਸ਼ਹਿਰ ਵਾਸੀਆਂ ਨੇ ਚਿੰਤਾ ਪ੍ਰਗਟ ਕੀਤੀ ਕਿ ਨਗਰ ਕੌਂਸਲ ਦੀ ਪਿਛਲੀ ਟਰਮ, ਜਿਸ ਦੀ ਆਪਸੀ ਖਿੱਚੋਤਾਣ ਕਾਰਨ ਸ਼ਹਿਰ ਵਿਕਾਸ ਪੱਖੋਂ ਕਾਫੀ ਹੱਦ ਤੱਕ ਪਛੜ ਗਿਆ | ਸ਼ਹਿਰ ਦੀਆਂ ਸੜਕਾਂ ਟੁੱਟੀਆਂ ਪਈਆਂ ਹਨ ਤੇ ਕੂੜੇ ਦਾ ਬੁਰਾ ਹਾਲ ਹੈ, ਇਸ ਵਾਰ ਅਜਿਹਾ ਨਾ ਹੋਵੇ, ਇਸ ਲਈ ਵਿਕਾਸ ਨੂੰ ਲੈ ਕੇ ਚਿੰਤਤ ਲੋਕਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਇਸ ਵਾਰ ਸ਼ਹਿਰ ਦੇ ਵਿਕਾਸ ਨੂੰ ਦੇਖਦੇ ਹੋਏ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਚੰਗੇ ਉਮੀਦਵਾਰ ਮੈਦਾਨ 'ਚ ਉਤਾਰੇ ਜਾਣ | ਇਸ ਮੌਕੇ ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਗਗਨਦੀਪ ਸਿੰਘ ਸਰਨਾ, ਪ੍ਰੀਤਮ ਸਿੰਘ ਚਾਵਲਾ, ਕੰਵਲਪ੍ਰੀਤ ਸਿੰਘ ਓਬਰਾਏ, ਗਗਨਦੀਪ ਸਿੰਘ ਵਾਹੀਆ, ਅਮਰੀਕ ਸਿੰਘ ਚਾਵਲਾ, ਅਮਨਦੀਪ ਸਿੰਘ, ਗੁਣਦੀਪ ਸਿਘ ਗੋਰਾ, ਇਸ਼ਮੀਤ ਸਿੰਘ, ਲਾਡਾ ਤਨੇਜਾ, ਰਹਿਮਾਨ ਤੇ ਗੁਰੀ ਆਦਿ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਇਮਾਨਦਾਰ, ਬੇਦਾਗ, ਪੜ੍ਹੇ-ਲਿਖੇ ਤੇ ਸੂਝਵਾਨ ਉਮੀਦਵਾਰ ਮੈਦਾਨ 'ਚ ਉਤਾਰੇ ਜਾਣ, ਜਿਹੜੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਜਗਰਾਉਂ ਵਿਖੇ ਬੱਚਿਆਂ ਨੂੰ ਚੰਗੀ ਖੁਰਾਕ ਤੇ ਸਿਹਤ ਬਾਰੇ ਜਾਗਰੂਕ ਕੀਤਾ ਅਗਲੀ ਖ਼ਬਰ ਗੋਲਡਨ ਅਰਥ ਸਕੂਲ ਪੰਡੋਰੀ 'ਚ ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਮੁਫ਼ਤ ਜਾਂਚ ਕੈਂਪ
Ad Position 24