29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸਰਕਾਰੀ ਪ੍ਰਾਇਮਰੀ ਸਕੂਲ ਸਹਿਬਾਜ਼ਪੁਰਾ ਵਿਖੇ ਸਵੱਛਤਾ ਕਲੱਬ ਦਾ ਗਠਨ

Ad Position 21
No active advertisement
ਅਜੀਤ ਡੈਸਕ 23-04-2026
ਰਾਏਕੋਟ, 22 ਅਪ੍ਰੈਲ (ਸੁਸ਼ੀਲ)-ਕਰੀਬੀ ਪਿੰਡ ਸਹਿਬਾਜ਼ਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸੈਂਟਰ ਮੁੱਖ ਅਧਿਆਪਕ ਰਾਜਮਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਹੇਠ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਦੀ ਚੋਣ ਕਰਕੇ ਸਕੂਲ ਵਿਚ ਸਵੱਛਤਾ ਕਲੱਬ ਦਾ ਗਠਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਅਧਿਆਪਕ ਰਾਜਮਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਸਵੱਛਤਾ ਕਲੱਬ ਦਾ ਗਠਨ ਬੱਚਿਆਂ ਅੰਦਰ ਨਿੱਜੀ ਅਤੇ ਆਲੇ ਦੁਆਲੇ ਦੀ ਸਾਫ਼-ਸਫ਼ਾਈ ਸਬੰਧੀ ਜਾਗਰੂਕਤਾ ਲਿਆਉਣ ਦੇ ਲਈ ਹਰ ਸਾਲ ਨਵੇਂ ਸੈਸ਼ਨ ਦੌਰਾਨ ਕੀਤਾ ਜਾਂਦਾ ਹੈ | ਜਿਸ ਵਿਚ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਕਲੱਬ ਮੈਂਬਰ ਬਣਾਇਆ ਜਾਂਦਾ ਹੈ | ਉਨ੍ਹਾਂ ਵਿਚੋਂ ਹੀ ਸਵੱਛਤਾ ਕਲੱਬ ਦੇ ਪ੍ਰਧਾਨ ਦੀ ਨਿਯੁਕਤੀ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਸੈਸ਼ਨ 2026-27 ਲਈ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਲਗਾਇਆ ਗਿਆ | ਇਸ ਤੋਂ ਇਲਾਵਾ ਗੁਰਫਤਿਹ ਸਿੰਘ, ਸਹਿਜਪ੍ਰੀਤ ਸਿੰਘ, ਅਰਨਵ ਸਿੰਘ, ਜੁਝਾਰ ਸਿੰਘ, ਜਸਕੀਰਤ ਕੌਰ, ਅਰਮਾਨਜੋਤ ਸਿੰਘ, ਅਨਮੋਲਪ੍ਰੀਤ ਕੌਰ, ਗਗਨਪ੍ਰੀਤ ਸਿੰਘ, ਗਗਨਦੀਪ ਕੌਰ, ਕਰਨਵੀਰ ਸਿੰਘ, ਗੁਰਸਿਮਰਨਦੀਪ ਕੌਰ, ਸਿਮਰਨਜੀਤ ਕੌਰ, ਧਵਨਜੋਤ ਕੌਰ ਆਦਿ ਵਿਦਿਆਰਥੀਆਂ ਨੂੰ ਕਲੱਬ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ |
ਇਸ ਤੋਂ ਇਲਾਵਾ ਸਵੱਛਤਾ ਕਲੱਬ ਨਾਲ ਸਾਰੇ ਸਕੂਲ ਦੇ ਵਿਦਿਆਰਥੀਆਂ ਅੰਦਰ ਸਵੱਛਤਾ ਸਬੰਧੀ ਆਦਤਾਂ ਨੂੰ ਪ੍ਰਪੱਕ ਕਰਨ ਲਈ ਅਤੇ ਕਲੱਬ ਦਾ ਕੰਮ ਦੇਖਣ ਲਈ ਕਲੱਬ ਦੇ ਇੰਚਾਰਜ ਅਧਿਆਪਕ ਕਰਮਜੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ | ਇਸ ਮੌਕੇ ਖੇਮ ਰਾਜ, ਕਮਲਜੀਤ ਕੌਰ ਅਤੇ ਸਿਮਰਨਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਬੇਟ ਤੋਂ ਪੱਤੀ ਮੁਲਤਾਨੀ ਤੱਕ ਜਾਂਦੀ ਸੜਕ 'ਤੇ ਇਕ ਹਫ਼ਤੇ ਤੱਕ ਪ੍ਰੀਮਿਕਸ ਪੈਣ ਦੀ ਉਮੀਦ ਜਾਗੀ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਜਗਰਾਉਂ ਵਿਖੇ ਬੱਚਿਆਂ ਨੂੰ ਚੰਗੀ ਖੁਰਾਕ ਤੇ ਸਿਹਤ ਬਾਰੇ ਜਾਗਰੂਕ ਕੀਤਾ
Ad Position 24