ਚੌਂਕੀਮਾਨ, 23 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ ਤੇ ਸਰਕਾਰ ਦੇ ਦਾਅਵੇ ਤੇ ਵਾਅਦੇ ਖੋਖਲੇ ਸਾਬਿਤ ਹੋ ਰਹੇ ਹਨ ਤੇ ਸੂਬੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ, ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਤੇ ਯੂਥ ਆਗੂ ਮਨਪ੍ਰੀਤ ਸਿੰਘ ਈਸੇਵਾਲ ਨੇ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਆਰਥਿਕ ਪੱਖੋਂ ਤਾਂ ਕੀ ਮਜ਼ਬੂਤ ਕਰਨਾ ਸੀ ਸਗੋਂ ਕਰਜ਼ੇ ਲੈ ਕੇ ਸੂਬੇ 'ਤੇ ਵਾਧੂ ਬੋਝ ਪਾ ਦਿੱਤਾ ਹੈ ਕਿਉਂਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਨਿੱਜੀ ਸੁਆਰਥ ਲਈ ਸੂਬੇ ਦੇ ਲੋਕਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕੰਮ ਜ਼ਮੀਨੀ ਪੱਧਰ 'ਤੇ ਸਿਫ਼ਰ ਹੈ, ਸਿਰਫ ਸੁਰਖੀਆਂ ਵਿਚ ਬਣੇ ਰਹਿਣ ਲਈ ਸਰਕਾਰੀ ਇਮਾਰਤਾਂ, ਖੰਭਿਆਂ, ਖੇਡ ਗਰਾਊਾਡਾਂ ਸਮੇਤ ਸਾਂਝੀਆਂ ਥਾਵਾਂ 'ਤੇ ਵੱਡੇ ਪੱਧਰ 'ਤੇ ਪੋਸਟਰ ਲਗਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕ ਸਰਕਾਰ ਤੋਂ ਅੱਕੇ ਪਏ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਕਿ ਕਦੋਂ ਸੂਬੇ ਦੀ ਵਾਂਗਡੋਰ ਕਾਂਗਰਸ ਪਾਰਟੀ ਦੇ ਹੱਥ ਸੌਂਪੀਏ |