01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਰਿੰਦਾਵਨ ਹਾਦਸੇ 'ਚ ਵਿੱਛੜੀਆਂ ਰੂਹਾਂ ਨਮਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਕਰਵਾਇਆ ਸਮਾਗਮ

Ad Position 21
No active advertisement
ਅਜੀਤ ਡੈਸਕ 24-04-2026
• ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਤੇ ਗੁਰਬਾਣੀ ਦਾ ਕੀਰਤਨ ਕੀਤਾ
ਜਗਰਾਉਂ, 23 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਵਰਿੰਦਾਵਨ ਹਾਦਸੇ ਵਿਚ ਵਿਛੜੀਆਂ ਰੂਹਾਂ ਨਮਿੱਤ ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ਼ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਬਾਣੀ ਦਾ ਕੀਰਤਨ ਕੀਤਾ | ਇਸ ਸਮਾਗਮ ਵਿਚ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਪਹੁੰਚੇ | ਇਸ ਦੌਰਾਨ ਪ੍ਰੋ: ਜਸਪ੍ਰੀਤ ਸਿੰਘ ਦੇ ਜੱਥੇ ਨੇ ਗੁਰਬਾਣੀ ਦਾ ਰਸਭਿੰਨ੍ਹਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਰਦਾਸ ਗਿਆਨੀ ਅਵਤਾਰ ਸਿੰਘ ਵਲੋਂ ਕੀਤੀ ਗਈ | ਇਸ ਸਮਾਗਮ ਵਿਚ ਸਟੇਜ਼ ਦੀ ਕਾਰਵਾਈ ਕੈਪਟਨ ਨਰੇਸ਼ ਵਰਮਾ ਵਲੋਂ ਨਿਭਾਈ ਗਈ ਅਤੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ ਵਲੋਂ ਕੀਤਾ ਗਿਆ | ਵੱਖ-ਵੱਖ ਬੁਲਾਰਿਆਂ ਨੇ ਵਰਿੰਦਾਵਨ ਹਾਦਸੇ 'ਚ ਵਿਛੜੀਆਂ ਰੂਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਇਸ ਘਟਨਾ ਨੂੰ ਅਸਹਿ ਦੱਸਿਆ | ਇਸ ਸਮਾਗਮ ਵਿਚ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਡਾਇਰੈਕਟਰ ਸਤੀਸ਼ ਕੁਮਾਰ ਸ਼ਰਮਾ, ਸਾਬਕਾ ਪ੍ਰਧਾਨ ਜਤਿੰਦਰਪਾਲ ਰਾਣਾ, ਕੌਂਸਲਰ ਰਵਿੰਦਰਪਾਲ ਸਿੰਘ ਰਾਜੂ ਕਾਮਰੇਡ, ਪ੍ਰੋ: ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ ਕਾਲਾ, ਪ੍ਰਧਾਨ ਕਨੱਈਆ ਲਾਲ ਬਾਂਕੇ, ਰਾਜੇਸ਼ਇੰਦਰ ਸਿੰਘ ਸਿੱਧੂ, ਅਪਾਰ ਸਿੰਘ, ਰਾਜ ਕੁਮਾਰ ਭੱਲਾ, ਗੁਰਮੀਤ ਸਿੰਘ, ਪਰਮਵੀਰ ਸਿੰਘ ਗਿੱਲ, ਜਗਜੀਤ ਸਿੰਘ ਅਰੋੜਾ, ਜਗਜੀਤ ਸਿੰਘ ਸੋਨੀ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਚਰਨਜੀਤ ਸਿੰਘ ਚੀਨੂੰ, ਗੁਰਦੀਪ ਸਿੰਘ ਤੇਜ, ਸਤਪਾਲ ਸਿੰਘ ਦੇਹੜਕਾ, ਯਾਦਵਿੰਦਰ ਸਿੰਘ ਗਿੱਲ, ਅੰਮਿ੍ਤਪਾਲ ਸਿੰਘ ਹੰਸਰਾ, ਜਸਵੀਰ ਸਿੰਘ ਭਾਟੀਆ, ਲਵਕੇਸ਼ ਬਹਿਲ, ਗਨੇਸ਼ ਬਹਿਲ, ਨਰੇਸ਼ ਕਟਾਰੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਹਰਬੰਸ ਸਿੰਘ ਤੇ ਪੁੱਤਰ ਜਗਰੂਪ ਸਿੰਘ ਸਿੱਧੂ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਪੰਥਕ ਏਕਤਾ ਤਾਲਮੇਲ ਕਮੇਟੀ ਦਾ ਕਨਵੀਨਰ ਨਿਯੁਕਤ ਕਰਨ 'ਤੇ ਹਲਕਾ ਰਾਏਕੋਟ ਦੇ ਆਗੂਆਂ...
Ad Position 24