01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਚਕਰ ਦੇ ਬੱਚਿਆਂ ਨੇ ਧਰਤੀ ਦਿਵਸ ਨੂੰ ਸਮਰਪਿਤ ਜਾਗਰੂਕ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 24-04-2026
ਹਠੂਰ, 23 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ ਕਾਨਵੈਂਟ ਸਕੂਲ ਚਕਰ ਵਿਖੇ ਪ੍ਰਬੰਧਕੀ ਕਮੇਟੀ ਦੀ ਅਗਵਾਈ ਅਤੇ ਪਿ੍ੰ. ਸ੍ਰੀਮਤੀ ਵਿਮਲ ਚੰਡੋਕ ਦੀ ਦੇਖ-ਰੇਖ ਹੇਠ ਧਰਤੀ ਦਿਵਸ ਨਾਲ ਸਬੰਧਿਤ ਜਾਗਰੂਕ ਰੈਲੀ ਕੀਤੀ ਗਈ | ਇਸ ਰੈਲੀ ਦੀ ਸ਼ੁਰੂਆਤ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਝੰਡਾ ਲਹਿਰਾ ਕੇ ਕੀਤੀ ਗਈ | ਜਿਸ ਵਿਚ ਛੇਵੀਂ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇੰਨ੍ਹਾਂ ਵਿਦਿਆਰਥੀਆਂ ਨੇ ਧਰਤੀ, ਹਵਾ, ਪਾਣੀ ਦੀ ਮਨੁੱਖ ਜ਼ਿੰਦਗੀ 'ਚ ਮਹੱਤਤਾ ਬਾਰੇ ਜਾਗਰੂਕ ਕਰਦੇ ਵੱਖ-ਵੱਖ ਨਾਅਰਿਆਂ ਦੇ ਬੈਨਰ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ | ਬੱਚਿਆਂ ਨੇ ਸਰਲ ਭਾਸ਼ਾ ਰਾਹੀਂ ਸੁਚਾਰੂ ਢੰਗ ਨਾਲ ਆਮ ਲੋਕਾਂ ਨੂੰ ਸਮਝਾਇਆ ਕਿ ਜੇਕਰ ਪਾਣੀ ਦੀ ਸੰਭਾਲ ਨਾ ਕੀਤੀ, ਪਰਾਲੀਆਂ ਨੂੰ ਅੱਗਾਂ ਲਾਉਣੀਆਂ ਬੰਦ ਨਾ ਕੀਤੀਆਂ, ਜੰਗਲਾਂ ਦੀ ਕਟਾਈ ਬੰਦ ਨਾ ਕੀਤੀ ਅਤੇ ਮਿੱਟੀ ਦੀ ਸੰਭਾਲ ਨਾ ਕੀਤੀ ਤਾਂ ਪ੍ਰਦੂਸ਼ਿਤ ਭਰੇ ਵਾਤਾਵਰਨ ਕਾਰਨ ਸਾਡਾ ਜੀਵਨ ਨਸ਼ਟ ਹੋ ਜਾਵੇਗਾ | ਇਹ ਰੈਲੀ ਪਿੰਡ ਚਕਰ ਦੇ ਲੋਕਾਂ ਨੂੰ ਸੁਚੇਤ ਕਰਦੀ ਸਕੂਲ ਪਹੁੰਚ ਕੇ ਸਮਾਪਤ ਹੋਈ | ਪਿ੍ੰ. ਸ੍ਰੀਮਤੀ ਵਿਮਲ ਚੰਡੋਕ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲਾਂ ਵਿਚ ਹਰ ਸਾਲ 22 ਅਪ੍ਰੈਲ ਨੂੰ ਧਰਤੀ ਦਿਵਸ ਕੁਦਰਤ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਨਵੀਆਂ ਚੁਣੌਤੀਆਂ ਵਿਚਕਾਰ ਕੁਦਰਤ ਅਤੇ ਧਰਤੀ ਨੂੰ ਬਚਾਉਣ ਦੀ ਵੱਡੀ ਲੋੜ ਹੈ | ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ, ਸਟਾਫ਼ ਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗ੍ਰਾਮੀਣ ਬੈਂਕ ਦਾ ਲਗਾਤਾਰ ਵਿਕਾਸ ਹੋ ਰਿਹੈ-ਮਿਅੰਕ ਮਹਿਤਾ ਅਗਲੀ ਖ਼ਬਰ ਜਥੇਦਾਰ ਹਰਬੰਸ ਸਿੰਘ ਤੇ ਪੁੱਤਰ ਜਗਰੂਪ ਸਿੰਘ ਸਿੱਧੂ
Ad Position 24