01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਕੀਮਾਨ ਵਿਖੇ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-04-2026
ਚੌਂਕੀਮਾਨ, 23 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਂਕੀਮਾਨ ਵਿਖੇ ਧਰਤੀ ਦਿਵਸ ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਦੀ ਅਗਵਾਈ ਵਿਚ ਸਮੁੱਚੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਕੈਂਪਸ ਅੰਦਰ ਪੌਦੇ ਵੀ ਲਗਾਏ ਗਏ | ਇਸ ਮੌਕੇ ਸਕੂਲ ਦੇ ਅਧਿਆਪਕਾਂ ਮੈਡਮ ਰਮਨਦੀਪ ਕੌਰ ਨੇ ਧਰਤੀ ਦਿਵਸ 'ਤੇ ਭਾਸ਼ਣ ਦਿੰਦਿਆਂ ਕਿਹਾ ਕਿ ਅਸੀਂ ਆਪਣੀ ਧਰਤੀ ਨੂੰ ਹਰੀ-ਭਰੀ ਤੇ ਸਾਫ਼ ਸੁਥਰੀ ਰੱਖੀਏ ਤੇ ਇਸ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਕੀਟਨਾਸ਼ਕ ਦਵਾਈਆਂ ਦੀ ਘੱਟ ਵਰਤੋਂ ਕਰੀਏ, ਕੂੜਾ ਕਰਕਟ ਨਾ ਫੈਲਾਈਏ, ਪਾਣੀ ਦੀ ਬੇਲੋੜ ਵਰਤੋਂ ਨਾ ਕਰੀਏ ਤੇ ਇਸ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਈਏ ਤਾਂ ਜੋ ਪ੍ਰਦੂਸ਼ਿਤ ਹੋ ਰਿਹਾ ਵਾਤਾਵਰਨ ਵੀ ਸਾਫ਼ ਰਹੇ | ਇਸ ਮੌਕੇ ਇੰਟਰ ਹਾਊਸ ਮਾਡਲ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸਾਫ਼ ਸੁਥਰਾ, ਨਵੀਂ ਊਰਜਾ ਅਤੇ ਟਿਕਾਊ ਵਿਕਾਸ ਨਾਲ ਸਬੰਧਿਤ ਰਚਨਾਮਤਕ ਮਾਡਲ ਬਣਾ ਕੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ: ਬਲਵਿੰਦਰ ਕੌਰ ਨੇ ਕਿਹਾ ਕਿ ਮਨੁੱਖ ਨੇ ਫਾਇਦੇ ਲਈ ਦਰੱਖ਼ਤਾਂ ਦੀ ਅੰਨੇਵਾਹ ਕਟਾਈ ਕੀਤੀ ਤੇ ਕੁਦਰਤੀ ਨਿਯਮਾਂ ਦੀ ਪਾਲਣਾ ਵੀ ਨਹੀਂ ਕੀਤੀ, ਜਿਸ ਦੇ ਨਤੀਜੇ ਸਾਡੇ ਸਾਹਮਣੇ ਹਨ ਤੇ ਸਾਨੂੰ ਹੁਣ ਵੱਧ ਤੋਂ ਵੱਧ ਦਰੱਖ਼ਤ ਲਗਾਉਣੇ ਚਾਹੀਦੇ ਹਨ ਤੇ ਕੁਦਰਤ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਸਾਨੂੰ ਸਾਰਿਆਂ ਨੂੰ ਆਪਣਾ ਫਰਜ਼ ਸਮਝਦੇ ਹੋਏ ਧਰਤੀ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਇਸ ਨੂੰ ਸਾਫ਼-ਸੁਥਰਾ ਤੇ ਹਰਿਆ ਭਰਿਆ ਬਣਾਉਣਾ ਹੋਵੇਗਾ |
ਅੰਤ ਵਿਚ ਸਕੂਲ ਦੇ ਪਿ੍ੰਸੀਪਲ ਡਾ: ਬਲਵਿੰਦਰ ਕੌਰ ਨੇ ਇੰਟਰ ਹਾਊਸ ਮਾਡਲ ਮੇਕਿੰਗ ਮੁਕਾਬਲੇ ਵਿਚ ਜੇਤੂ ਰਹੀਆਂ ਟੀਮਾਂ ਦਾ ਸਨਮਾਨ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਮਾਜਰੀ ਦੇ ਮੁੱਖ ਅਧਿਆਪਕ ਮੈਡਮ ਅਰਪਿੰਦਰ ਕੌਰ ਈਸੇਵਾਲ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਰੋਹ ਅਗਲੀ ਖ਼ਬਰ ਪੰਜਾਬ ਗ੍ਰਾਮੀਣ ਬੈਂਕ ਦਾ ਲਗਾਤਾਰ ਵਿਕਾਸ ਹੋ ਰਿਹੈ-ਮਿਅੰਕ ਮਹਿਤਾ
Ad Position 24