01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਗੁਰੂ ਨਾਨਕ ਪਬਲਿਕ ਸ:ਸ: ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 24-04-2026
ਗੁਰੂਸਰ ਸੁਧਾਰ, 23 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਦੇ ਵੱਖ-ਵੱਖ ਸਕੂਲਾਂ ਵਿਚ ਧਾਰਮਿਕ ਪ੍ਰੀਖਿਆ ਲਈ ਗਈ | ਜਿਸ ਵਿਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਜ਼ਾਰ ਦੇ ਤੀਜੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਲਗਭਗ 90 ਵਿਦਿਆਰਥੀਆਂ ਨੇ ਵੱਖ-ਵੱਖ ਪੁਜੀਸ਼ਨਾਂ ਹਾਸਲ ਕਰਕੇ ਇਨਾਮ ਅਤੇ ਸਰਟੀਫ਼ਿਕੇਟ ਪ੍ਰਾਪਤ ਕੀਤੇ | ਸਕੂਲ ਪਿ੍ੰ: ਨਿਰਮਲ ਸਿੰਘ ਸੰਧੂ ਨੇ ਸਿੱਖ ਮਿਸ਼ਨਰੀ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ, ਜੋ ਬੱਚਿਆਂ ਨੂੰ ਸਿੱਖ ਇਤਿਹਾਸ ਤੇ ਗੁਰਬਾਣੀ ਨਾਲ ਜੋੜ ਰਹੇ ਹਨ | ਉਨ੍ਹਾਂ ਨੇ ਸਕੂਲ ਦੇ ਧਾਰਮਿਕ ਅਧਿਆਪਕਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਬੱਚਿਆਂ ਨੂੰ ਉਤਸ਼ਾਹ ਦੇ ਕੇ ਧਾਰਮਿਕ ਪ੍ਰੀਖਿਆ ਲਈ ਤਿਆਰ ਕਰਵਾਇਆ | ਇਸ ਮੌਕੇ ਵਾਈਸ ਪਿ੍ੰਸੀਪਲ ਸ. ਮਨਜੀਤ ਸਿੰਘ ਮੋਮੀ, ਕੁਲਦੀਪ ਸਿੰਘ, ਮੈਡਮ ਸੁਖਜੀਤ ਕੌਰ, ਮੈਡਮ ਦਰਸ਼ਨਾ ਦੇਵੀ, ਅਮਨਦੀਪ ਕੌਰ, ਨਵਦੀਪ ਕੌਰ, ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਇੰਦਰਜੀਤ ਕੌਰ ਆਦਿ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿਤਾ ਦੀ ਯਾਦ 'ਚ ਸਕੂਲ ਨੂੰ ਵਾਟਰ ਕੂਲਰ ਦਿੱਤਾ ਅਗਲੀ ਖ਼ਬਰ ਸ੍ਰੀ ਗੌਰੀ ਸ਼ੰਕਰ ਸੇਵਾ ਮੰਡਲ ਜਗਰਾਉਂ ਵਲੋਂ ਭੰਡਾਰੇ ਸੰਬੰਧੀ ਅਹਿਮ ਮੀਟਿੰਗ
Ad Position 24