01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸ: ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਿਖੇ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-04-2026
ਰਾਏਕੋਟ, 23 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ: ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਧਰਤੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਵਿਦਿਆਰਥੀਆਂ ਨੇ 'ਧਰਤੀ ਬਚਾਓ' ਵਿਸ਼ੇ 'ਤੇ ਪੋਸਟਰ ਮੇਕਿੰਗ, ਸਲੋਗਨ ਲਿਖਣ, ਕਵਿਤਾ ਉਚਾਰਨ ਅਤੇ ਭਾਸ਼ਣ ਮੁਕਾਬਲਿਆਂ ਵਿਚ ਹਿੱਸਾ ਲਿਆ | ਇਸ ਸਮੇਂ ਨਰਸਰੀ ਤੋਂ ਤੀਜੀ ਜਮਾਤ ਦੇ ਬੱਚਿਆਂ ਲਈ 'ਥੰਮ ਪੇਂਟਿੰਗ', ਚੌਥੀ ਤੋਂ ਛੇਵੀਂ ਜਮਾਤ ਲਈ ਪੌਦੇ ਲਗਾਓ, ਪ੍ਰਦੂਸ਼ਣ ਘਟਾਓ ਤੇ ਪਾਣੀ ਬਚਾਓ ਵਿਸ਼ਿਆਂ ਸਬੰਧੀ ਪੋਸਟਰ ਮੇਕਿੰਗ ਗਤੀਵਿਧੀ, ਸੱਤਵੀਂ ਜਮਾਤ ਲਈ 'ਸੇਵ ਐਨਰਜੀ', ਅੱਠਵੀਂ ਕਲਾਸ ਲਈ 'ਕੈਲੀਗ੍ਰਾਫੀ' ਦਾ ਆਯੋਜਨ ਕੀਤਾ ਗਿਆ, ਜਦਕਿ ਨੌਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਨੇ ਸਕੂਲ ਕੈਂਪਸ ਅਤੇ ਆਸ-ਪਾਸ ਪੌਦੇ ਲਗਾ ਕੇ ਹਰਿਆਲੀ ਦਾ ਸੰਦੇਸ਼ ਦਿੱਤਾ | ਇਸ ਤੋਂ ਇਲਾਵਾ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਸ਼ਣ ਪ੍ਰਤੀਯੋਗਤਾ ਵਿਚ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਕਵਿਤਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ ਸਾਡੀ ਮਾਂ ਹੈ ਅਤੇ ਇਸ ਦੀ ਸੰਭਾਲ ਕਰਨਾ ਹਰ ਨਾਗਰਿਕ ਦਾ ਫਰਜ਼ ਹੈ | ਉਨ੍ਹਾਂ ਬੱਚਿਆਂ ਨੂੰ ਪਲਾਸਟਿਕ ਦੀ ਵਰਤੋਂ ਘੱਟ ਕਰਨ, ਪਾਣੀ ਬਚਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਮੈਨੇਜਮੈਂਟ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ | ਪ੍ਰੋਗਰਾਮ ਦੇ ਅੰਤ ਵਿਚ ਸਾਰਿਆਂ ਨੇ ਧਰਤੀ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਰੱਖਣ ਦਾ ਪ੍ਰਣ ਲਿਆ |
Ad Position 22
No active advertisement
ਪਿਛਲੀ ਖ਼ਬਰ ਜੰਗਲਾਤ ਵਰਕਰਾਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਪਰਿਵਾਰ ਪ੍ਰੇਸ਼ਾਨ ਅਗਲੀ ਖ਼ਬਰ ਪਿਤਾ ਦੀ ਯਾਦ 'ਚ ਸਕੂਲ ਨੂੰ ਵਾਟਰ ਕੂਲਰ ਦਿੱਤਾ
Ad Position 24