01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਜੰਗਲਾਤ ਵਰਕਰਾਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਪਰਿਵਾਰ ਪ੍ਰੇਸ਼ਾਨ

Ad Position 21
No active advertisement
ਜੰਗਲਾਤ ਵਰਕਰਾਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਆਗੂ | ਅਜੀਤ ਤਸਵੀਰ <br/> 24-04-2026
ਭੂੰਦੜੀ, 23 ਅਪ੍ਰੈਲ (ਕੁਲਦੀਪ ਸਿੰਘ ਮਾਨ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ, ਮੰਡਲ ਲੁਧਿਆਣਾ ਦੀ ਇਕ ਅਹਿਮ ਮੀਟਿੰਗ ਚੇਅਰਮੈਨ ਹਜ਼ਾਰਾ ਸਿੰਘ, ਜ਼ਿਲ੍ਹਾ ਪ੍ਰਧਾਨ ਰਵੀ ਭਾਰਦਵਾਜ, ਜਨਰਲ ਸਕੱਤਰ ਰਛਪਾਲ ਸਿੰਘ, ਵਿੱਤ ਸਕੱਤਰ ਬੂਟਾ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਪੀ.ਐੱਸ.ਐੱਸ.ਐੱਫ. ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਭਜੀਤ ਸਿੰਘ ਨੇ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਪਿਛਲੇ 25-25 ਸਾਲਾਂ ਤੋਂ ਕੰਮ ਕਰ ਰਹੇ 519 ਡੇਲੀਵੇਜ਼ ਸੀਨੀਅਰ ਅਨਪੜ੍ਹ ਕਾਮਿਆਂ ਨੂੰ ਪੰਜਾਬ ਸਰਕਾਰ ਵਲੋਂ ਪੱਕਾ ਕਰਨ ਦੀ ਬਜਾਏ ਕਈ ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ | ਉਨ੍ਹਾਂ ਦੱਸਿਆ ਕਿ ਮਾਨਯੋਗ ਹਾਈਕੋਰਟ ਦੇ 26 ਫਰਵਰੀ 2024 ਦੇ ਫ਼ੈਸਲੇ ਅਨੁਸਾਰ ਜਿੰਨ੍ਹਾਂ ਕਾਮਿਆਂ ਦੇ ਏਰੀਅਰ ਬਣਦੇ ਹਨ, ਉਹ ਵੀ ਖਜ਼ਾਨੇ 'ਤੇ ਪਾਬੰਦੀ ਦੇ ਨਾਂਅ 'ਤੇ ਜਾਰੀ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਜੰਗਲਾਤ ਕਾਮਿਆਂ ਨੂੰ ਲਗਾਤਾਰ ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ | ਕਾਮਿਆਂ ਨੇ ਦੱਸਿਆ ਕਿ ਮਾਰਚ ਮਹੀਨੇ ਵਿਚ ਬੱਚਿਆਂ ਦੇ ਸਕੂਲ ਦਾਖ਼ਲੇ ਵੀ ਨਹੀਂ ਕਰਵਾ ਸਕੇ, ਨਾ ਹੀ ਘਰ ਲਈ ਕਣਕ ਜਾਂ ਪਸ਼ੂਆਂ ਲਈ ਤੂੜੀ ਖ਼ਰੀਦਣ ਯੋਗ ਰਹੇ ਹਨ | ਉਨ੍ਹਾਂ ਸਰਕਾਰ 'ਤੇ ਅਦਾਲਤੀ ਫ਼ੈਸਲਿਆਂ ਦੀ ਅਣਦੇਖੀ ਕਰਨ ਦੇ ਦੋਸ਼ ਵੀ ਲਗਾਏ | ਰੇਂਜ ਪ੍ਰਧਾਨ ਵਿਜੇ ਕੁਮਾਰ, ਬਲਵਿੰਦਰ ਸਿੰਘ, ਬੰਤ ਕੁਮਾਰ, ਗੁਰਪ੍ਰੀਤ ਸਿੰਘ ਅਤੇ ਰਾਜਦੀਪ ਸਿੰਘ ਨੇ ਕਿਹਾ ਕਿ ਮਹਿੰਗਾਈ ਦੇ ਦੌਰ ਵਿਚ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਫੈਡਰੇਸ਼ਨ ਦੇ ਸਹਿਯੋਗ ਨਾਲ ਮੰਗਾਂ ਮੰਨਵਾਉਣ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ | ਮੰਗਾਂ ਵਿਚ 2006 ਤੱਕ 10 ਸਾਲ ਪੂਰੇ ਕਰ ਚੁੱਕੇ 14 ਵਰਕਰਾਂ ਸਮੇਤ 519 ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕਰਨਾ, 31 ਮਾਰਚ 2026 ਤੱਕ ਸੀਨੀਅਰਤਾ ਸੂਚੀ ਅਪਡੇਟ ਕਰਨਾ, ਮਨਰੇਗਾ ਵਰਕਰਾਂ ਅਤੇ ਠੇਕੇਦਾਰਾਂ ਰਾਹੀਂ ਕੰਮ ਕਰਵਾਉਣ ਦੀ ਪ੍ਰਥਾ ਬੰਦ ਕਰਨਾ, ਨਵੇਂ ਕਾਮਿਆਂ ਦੀ ਭਰਤੀ ਅਤੇ ਘੱਟੋ-ਘੱਟ ਉਜਰਤਾਂ ਵਿਚ ਵਾਧਾ ਕਰਨਾ ਸ਼ਾਮਿਲ ਹੈ | ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ 25 ਅਪ੍ਰੈਲ 2026 ਨੂੰ ਵਿਧਾਨ ਸਭਾ ਹਲਕਾ ਭੋਆ (ਪਠਾਨਕੋਟ) ਵਿਚ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਮੀਟਿੰਗ ਵਿਚ ਜਨਰਲ ਸਕੱਤਰ ਨਰਿੰਦਰ ਸਿੰਘ, ਕੁਲਵੰਤ ਸਿੰਘ, ਲਵਪ੍ਰੀਤ ਸਿੰਘ, ਇੰਦਰਜੀਤ ਸਿੰਘ, ਸਨੀ ਕੁਮਾਰ, ਬਲਜੀਤ ਸਿੰਘ, ਬਿਕਰਮਜੀਤ ਸਿੰਘ ਸਮੇਤ ਹੋਰ ਸਾਥੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਤਿੰਦਰਾ ਗ੍ਰੀਨਫੀਲਡ ਸਕੂਲ ਵਿਖੇ ਧਰਤੀ ਦਿਵਸ ਸਮਾਰੋਹ ਕਰਵਾਇਆ ਅਗਲੀ ਖ਼ਬਰ ਸ: ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਿਖੇ ਧਰਤੀ ਦਿਵਸ ਮਨਾਇਆ
Ad Position 24