01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖ਼ਿਲਾਫ਼ ਕਾਨੂੰਨ ਇਤਿਹਾਸਕ ਕਦਮ-ਕੰਗ ਤੇ ਮੰਤਰੀ

Ad Position 21
No active advertisement
ਅਜੀਤ ਡੈਸਕ 24-04-2026
ਭੂੰਦੜੀ, 23 ਅਪ੍ਰੈਲ (ਕੁਲਦੀਪ ਸਿੰਘ ਮਾਨ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖ਼ਿਲਾਫ਼ ਬਣਾਇਆ ਗਿਆ ਕਾਨੂੰਨ ਵੱਡਾ ਅਤੇ ਇਤਿਹਾਸਕ ਕਦਮ ਹੈ | ਇਹ ਗੱਲ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਅਤੇ ਗੁਰਜੀਤ ਸਿੰਘ ਮੰਤਰੀ ਨੇ ਕਹੀ | ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿਚ ਪਾਸ ਹੋਏ ਇਸ ਬਿੱਲ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਮਨਜ਼ੂਰੀ ਦੇਣ ਨਾਲ ਹੁਣ ਇਹ ਕਾਨੂੰਨ ਬਣ ਗਿਆ ਹੈ | ਉਨ੍ਹਾਂ ਇਸ ਕਦਮ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਹੋਰ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਲਈ ਇਸ ਤਰ੍ਹਾਂ ਦੇ ਕਾਨੂੰਨ ਦੀ ਲੰਬੇ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਸੀ | ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਮਾਮਲੇ 'ਤੇ ਸਿਰਫ਼ ਰਾਜਨੀਤੀ ਕੀਤੀ, ਪਰ ਮੌਜੂਦਾ ਸਰਕਾਰ ਨੇ ਦਲੇਰੀ ਦਿਖਾਉਂਦਿਆਂ ਕਾਨੂੰਨੀ ਕਦਮ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ਵਿਚ ਖੌਫ਼ ਪੈਦਾ ਹੋਵੇਗਾ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਮਦਦ ਮਿਲੇਗੀ | ਉਨ੍ਹਾਂ ਅੰਤ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਸੂਬੇ ਦੇ ਹਿਤ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਆਕਲੈਂਡ ਪਬਲਿਕ ਸਕੂਲ 'ਚ ਹੋਣਹਾਰ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਜਤਿੰਦਰਾ ਗ੍ਰੀਨਫੀਲਡ ਸਕੂਲ ਵਿਖੇ ਧਰਤੀ ਦਿਵਸ ਸਮਾਰੋਹ ਕਰਵਾਇਆ
Ad Position 24