ਸਹੁਰੇ ਘਰ ਨੂੰ ਅੱਗ ਲਗਾਉਣ ਵਾਲੇ ਦਾਮਾਦ ਖ਼ਿਲਾਫ਼ ਕੇਸ ਦਰਜ
ਅਜੀਤ ਡੈਸਕ
24-04-2026
ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਭਾਜਪਾ ਕੌਂਸਲਰ ਤੇ ਉਸਦੇ ਭਰਾ ਖਿਲਾਫ਼ ਕੇਸ ਦਰਜ
ਲੁਧਿਆਣਾ, 23 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼ ਤਹਿਤ ਭਾਜਪਾ ਦੇ ਕੌਂਸਲਰ ਅਤੇ ਉਸਦੇ ਭਰਾ ਖਿਲਾਫ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰੇਮ ਨਗਰ ਦੇ ਰਹਿਣ ਵਾਲੇ ਲਕਸ਼ਮਣ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਭਾਜਪਾ ਕੌਂਸਲਰ ਮੁਕੇਸ਼ ਖੱਤਰੀ ਅਤੇ ਉਸਦੇ ਭਰਾ ਬੰਟੀ ਖੱਤਰੀ ਵਾਸੀ ਪ੍ਰੇਮ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੇ ਤਾਏ ਦੇ ਲੜਕੇ ਮੋਹਨ ਸਿੰਘ ਦੇ ਬੇਟੇ ਸੁਰਿੰਦਰ ਸਿੰਘ ਦਾ ਆਪਣੀ ਪਤਨੀ ਨਾਲ ਵਿਵਾਦ ਚੱਲ ਰਿਹਾ ਸੀ ਅਤੇ ਉਹ ਰੁਸ ਕੇ ਪੇਕੇ ਚਲੀ ਗਈ | ਉਸ ਦੱਸਿਆ ਕਿ ਉਹ ਜਦੋਂ ਉਸਨੂੰ ਲੈਣ ਲਈ ਜਾ ਰਹੇ ਸਨ ਤਾਂ ਰਸਤੇ ਵਿਚ ਉਕਤ ਕਥਿਤ ਦੋਸ਼ੀ ਉਨ੍ਹਾਂ ਨੂੰ ਮਿਲ ਗਿਆ ਅਤੇ ਲੜਕੀ ਨੂੰ ਉਨ੍ਹਾਂ ਨਾਲ ਨਾ ਤੋਰਨ ਬਾਰੇ ਕਹਿਣ ਲੱਗ ਪਿਆ | ਕਥਿਤ ਦੋਸ਼ੀਆਂ ਵਲੋਂ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਉਸਦੀ ਪੱਗ ਲਾ ਦਿੱਤੀ ਹੈ ਅਤੇ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ |