ਮਾਛੀਵਾੜਾ ਸਾਹਿਬ, 23 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਰੋਪੜ ਰੋਡ 'ਤੇ ਸਥਿਤ ਓਰੀਐਂਟ ਇੰਟਰਨੈਸ਼ਨਲ ਸਕੂਲ ਅਤੇ ਸਪੋਰਟਸ ਅਕੈਡਮੀ ਵਿਖੇ ਧਰਤੀ ਦਿਵਸ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਧਰਤੀ ਅਤੇ ਵਾਤਾਵਰਨ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੂੰ ਇਸ ਸਾਲ ਦੇ ਗਲੋਬਲ ਥੀਮ 'ਧਰਤੀ ਬਚਾਓ-ਜੀਵਨ ਬਚਾਓ' ਅਨੁਸਾਰ ਪਲਾਸਟਿਕ ਦੀ ਵਰਤੋਂ ਘੱਟ ਕਰਨ ਸਬੰਧੀ ਮੁਹਿੰਮ 'ਚ ਭਾਗ ਲਿਆ | ਵਿਦਿਆਰਥੀਆਂ ਨੇ ਦਰਖਤ ਲਗਾਉਣ, ਪਾਣੀ ਦੀ ਬੱਚਤ ਕਰਨ, ਪ੍ਰਦੂਸ਼ਣ ਘਟਾਉਣ, ਜਲਵਾਯੂ ਪਰਿਵਰਤਨ ਵਰਗੇ ਵਾਤਾਵਰਨ ਸੰਬੰਧੀ ਮੁੱਦਿਆਂ 'ਤੇ ਚਰਚਾ ਕਰਨ ਲਈ ਅੰਤਰ ਸਕੂਲ ਮੁਕਾਬਲਿਆਂ 'ਚ ਭਾਗ ਲਿਆ | ਸਕੂਲ ਪਿ੍ੰਸੀਪਲ ਦੀਪਾਲੀ ਨੰਦਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਧਰਤੀ ਦੀ ਰੱਖਿਆ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਸੁੰਦਰ ਵਾਤਾਵਰਨ ਬਚਿਆ ਰਹੇ |