ਰਾਏਕੋਟ, 23 ਅਪ੍ਰੈਲ (ਸੁਸ਼ੀਲ)-ਸਮਾਜ ਸੇਵੀ ਲਵਪ੍ਰੀਤ ਸਿੰਘ ਸਿੱਧੂ ਵਲੋਂ ਆਪਣੇ ਸਵ. ਪਿਤਾ ਬੂਟਾ ਸਿੰਘ ਸਿੱਧੂ ਦੀ ਨਿੱਘੀ ਯਾਦ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਵਾਲ ਨੂੰ ਵਾਟਰ ਕੂਲਰ ਤੇ ਫਿਲਟਰ ਦਾਨ ਵਜੋਂ ਭੇਟ ਕੀਤਾ ਗਿਆ | ਇਸ ਮੌਕੇ ਸਾਬਕਾ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਸਰਪੰਚ ਬਲਦੇਵ ਸਿੰਘ ਖ਼ਾਲਸਾ ਨੇ ਕਿਹਾ ਕਿ ਦਾਨੀ ਪਰਿਵਾਰਾਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਵਾਲ ਦੇ ਬੱਚਿਆਂ ਨੂੰ ਸਹੂਲਤਾਂ ਦੇਣ ਅਤੇ ਪੜ੍ਹਾਈ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ | ਜਿਸ ਤਹਿਤ ਦਾਨੀ ਲਵਪ੍ਰੀਤ ਸਿੰਘ ਸਿੱਧੂ ਦੇ ਸਮੁੱਚੇ ਪਰਿਵਾਰ ਵਲੋਂ ਗਰਮੀ ਦੇ ਮੌਸਮ ਤੇ ਬੱਚਿਆ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਕ 80 ਲੀਟਰ ਵਾਲਾ ਵਾਟਰ ਕੂਲਰ ਅਤੇ ਵਾਟਰ ਫਿਲਟਰ ਸਕੂਲ ਨੂੰ ਦੇਣ ਦਾ ਸ਼ਲਾਘਾਯੋਗ ਕਾਰਜ ਕੀਤਾ | ਇਸ ਮੌਕੇ ਮੁੱਖ ਅਧਿਆਪਕਾ ਕਮਲਪ੍ਰੀਤ ਕੌਰ ਨੇ ਲਵਪ੍ਰੀਤ ਸਿੰਘ ਸਿੱਧੂ ਦੇ ਪਰਿਵਾਰ ਦਾ ਸਕੂਲ ਲਈ ਕੀਤੇ ਨੇਕ ਕਾਰਜ ਲਈ ਧੰਨਵਾਦ ਕੀਤਾ | ਇਸ ਮੌਕੇ ਜਸਪ੍ਰੀਤ ਸਿੰਘ ਸਿੱਧੂ, ਸ੍ਰੀਮਤੀ ਸਵਰਨਜੀਤ ਕੌਰ, ਮਨਜੋਤ ਕੌਰ, ਮਨਦੀਪ ਕੌਰ, ਸੂਬੇਦਾਰ ਗੁਰਨਾਮ ਸਿੰਘ ਨਾਹਰ, ਕੈਪਟਨ ਅਮਰ ਸਿੰਘ, ਦਵਿੰਦਰ ਸਿੰਘ ਪੰਚ, ਹਰਜਿੰਦਰ ਸਿੰਘ ਹਨੀ, ਜਸ਼ਮਨਦੀਪ ਸਿੰਘ ਤੱਤਲਾ, ਪੰਚ ਲਖਵੀਰ ਸਿੰਘ, ਸਾਬਕਾ ਪੰਚ ਬਲਜਿੰਦਰ ਸਿੰਘ, ਅਧਿਆਪਕਾ ਨੀਰਾ ਭਨੋਟ, ਦੀਪਇੰਦਰਪਾਲ ਕੌਰ, ਜਗਦੀਪ ਕੌਰ, ਹਰਦੀਪ ਕੌਰ, ਅਮਨਦੀਪ ਕੌਰ ਆਦਿ ਹਾਜ਼ਰ ਸਨ |