15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

'ਆਪ' ਸਰਕਾਰ ਦੇ ਮੰਤਰੀਆਂ 'ਤੇ ਲੱਗ ਰਹੇ ਵੱਡੇ ਇਲਜ਼ਾਮਾਂ ਨਾਲ ਸਰਕਾਰ ਦੀ ਸਥਿਤੀ ਡਾਵਾਂਡੋਲ ਬਣੀ-ਸੰਧੂ, ਬੀਰਮੀ

Ad Position 21
No active advertisement
ਅਜੀਤ ਡੈਸਕ 25-04-2026
ਹੰਬੜਾਂ, 24 ਅਪ੍ਰੈਲ (ਮੇਜਰ ਹੰਬੜਾਂ)-ਸੂਬੇ ਦੀ 'ਆਪ' ਸਰਕਾਰ ਦੇ ਮੰਤਰੀਆਂ ਸਮੇਤ ਵਿਧਾਇਕਾਂ 'ਤੇ ਲੱਗ ਰਹੇ ਭਿ੍ਸ਼ਟਾਚਾਰ ਦੇ ਵੱਡੇ ਇਲਜ਼ਾਮਾਂ ਨਾਲ ਸਰਕਾਰ ਦੀ ਸਥਿਤੀ ਡਾਵਾਂਡੋਲ ਬਣੀ ਹੋਈ ਹੈ ਤੇ ਸਰਕਾਰ ਕਸੂਤੀ ਸਥਿਤੀ 'ਚ ਫਸਦੀ ਨਜ਼ਰ ਆ ਰਹੀ ਹੈ, ਕਿਉਂਕਿ ਦੂਸਰਿਆਂ 'ਤੇ ਉਂਗਲ ਚੁੱਕਣ ਵਾਲੀ ਸਰਕਾਰ ਅੱਜ ਖੁਦ ਭਿ੍ਸ਼ਟਾਚਾਰ 'ਚ ਘਿਰ ਚੁੱਕੀ ਹੈ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਰਨਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਇੰਚਾਰਜ ਹਲਕਾ ਦਾਖਾ ਅਤੇ ਕਾਂਗਰਸ ਦੇ ਸੂਬਾਈ ਆਗੂ ਦਰਸ਼ਨ ਸਿੰਘ ਬੀਰਮੀ ਨੇ ਬਦਲਾਅ ਵਾਲੀ ਭਗਵੰਤ ਮਾਨ ਸਰਕਾਰ ਦੇ ਰਾਜ 'ਚ ਭਿ੍ਸ਼ਟਾਚਾਰ ਵਧਣ ਅਤੇ ਸੂਬੇ 'ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕੀਤਾ ਤੇ ਕਿਹਾ ਕਿ 'ਆਪ' ਸਰਕਾਰ ਦੇ ਦਿਨ ਹੁਣ ਪੁੱਗ ਚੁੱਕੇ ਹਨ ਤੇ ਲੋਕ 2027 'ਚ ਸੂਬੇ 'ਚ ਕਾਂਗਰਸ ਸਰਕਾਰ ਲਿਆਉਣ ਲਈ ਮਨ ਬਣਾ ਚੁੱਕੇ ਹਨ | ਕੈਪਟਨ ਸੰਦੀਪ ਸੰਧੂ ਅਤੇ ਸੀਨੀਅਰ ਆਗੂ ਬੀਰਮੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ 'ਚੋਂ ਨਸ਼ੇ ਖ਼ਤਮ ਕਰਨ 'ਚ ਜਿੱਥੇ ਨਾਕਾਮ ਰਹੀ ਉੱਥੇ ਭਿ੍ਸ਼ਟਾਚਾਰ ਨੂੰ ਰੋਕਣ ਵਿਚ ਵੀ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ, ਜਿਸ ਲਈ ਲੋਕ ਅੱਜ ਪਿਛਲੀ ਕਾਂਗਰਸ ਸਰਕਾਰ ਨੂੰ ਯਾਦ ਕਰ ਰਹੇ ਹਨ, ਜਿਸ ਸਮੇਂ 'ਚ ਸੂਬੇ ਦੇ ਵੱਡੇ ਵਿਕਾਸ ਕਾਰਜ ਹੋਏ ਸਨ ਤੇ ਪਿਛਲੀ ਕਾਂਗਰਸ ਸਰਕਾਰ ਨੇ ਹੀ ਸੂਬੇ ਦੇ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਸਮੇਤ ਮੁਫ਼ਤ ਬਿਜਲੀ ਸਹੂਲਤ ਦੇਣ ਦੇ ਨਾਲ ਹੋਰ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਲੈ ਕੇ ਆਂਦੀਆਂ ਸਨ | ਕੈਪਟਨ ਸੰਧੂ ਅਤੇ ਬੀਰਮੀ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐੱਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਯੋਗ ਅਗਵਾਈ ਹੇਠ ਅੱਜ ਸੂਬੇ 'ਚ ਕਾਂਗਰਸ ਪਾਰਟੀ ਮਜ਼ਬੂਤ ਹੋਈ ਹੈ ਤੇ ਲੋਕ ਸੂਬੇ 'ਚ ਕਾਂਗਰਸ ਸਰਕਾਰ ਲਿਆਉਣ ਲਈ ਉਤਾਵਲੇ ਹਨ ਕਿਉਂਕਿ ਲੋਕ ਜਾਣ ਚੁੱਕੇ ਹਨ ਕਿ ਸੂਬੇ 'ਚ ਵੱਡੇ ਬਦਲਾਅ ਲਿਆਉਣ ਦਾ ਢੰਡੋਰਾ ਪਿੱਟਣ ਵਾਲੀ 'ਆਪ' ਸਰਕਾਰ ਅੱਜ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋ ਰਹੀ ਹੈ |
ਉਨ੍ਹਾਂ ਕਿਹਾ ਕਿ ਸੂਬੇ 'ਚ ਅੱਜ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਚੁੱਕੀ ਹੈ ਤੇ ਲੋਕ ਵੱਡੇ-ਵੱਡੇ ਲੱਗ ਰਹੇ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਹਨ ਤੇ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਸਰਕਾਰ ਦੇ ਹੱਥੋਂ ਨਿੱਕਲ ਚੁਕੀ ਹੈ ਤੇ ਸੂਬੇ 'ਚ ਗੈਂਗਸਟਰ ਦਾ ਰਾਜ ਚੱਲ ਰਿਹਾ ਹੈ ਤੇ ਪ੍ਰਵਾਸੀ ਭਾਰਤੀ ਲੋਕ ਪੰਜਾਬ 'ਚ ਆਉਣ ਤੋਂ ਡਰ ਰਹੇ ਹਨ ਜੋ ਕਿ 'ਆਪ' ਸਰਕਾਰ ਦੀ ਚਾਰ ਸਾਲਾਂ ਦੀ ਮਾੜੀ ਕਾਰਗੁਜਾਰੀ ਨੂੰ ਬਿਆਨ ਕਰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਲੇਮਪੁਰਾ ਦੇ ਸਾਬਕਾ ਸਰਪੰਚ ਵਰਦੀਪ ਸਿੰਘ ਦੀਪਾ ਦੀ ਭਾਖੜਾ ਮੇਨ ਨਹਿਰ ਵਿਚੋਂ ਤੈਰਦੀ ਲਾਸ਼ ਮਿਲੀ, ਅੰਤਿਮ ਸੰਸਕਾਰ... ਅਗਲੀ ਖ਼ਬਰ ਬੀ. ਬੀ. ਐੱਮ. ਬੀ. 'ਚੋਂ ਪੰਜਾਬ ਦੀ ਸਥਾਈ ਮੈਂਬਰੀ ਦਾ ਖ਼ਾਤਮਾ ਬਰਦਾਸ਼ਤ ਨਹੀਂ ਹੋਵੇਗਾ-ਤਲਵੰਡੀ/ਲਲਤੋਂ
Ad Position 24