15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸੰਤ ਬਾਬਾ ਬਲਜੀਤ ਸਿੰਘ ਪਾਤੜਾਂ ਵਾਲਿਆਂ ਨਮਿਤ ਸ਼ਰਧਾਂਜਲੀ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 25-04-2026
ਜਗਰਾਉਂ, 24 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਬਲਜੀਤ ਸਿੰਘ ਪਾਤੜਾਂ ਵਾਲਿਆਂ ਨਮਿਤ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੀਆਂ ਲੜ੍ਹੀਆਂ ਦੇ ਭੋਗ ਅਤੇ ਅੰਤਿਮ ਅਰਦਾਸ 26 ਅਪ੍ਰੈਲ 2026 ਦਿਨ ਐਤਵਾਰ ਨੂੰ ਗੁਰਦੁਆਰਾ ਨਾਨਕਸਰ ਸੇਲਵਾਲਾ (ਪਾਤੜਾਂ) ਵਿਖੇ 11 ਤੋਂ 2 ਵਜੇ ਤੱਕ ਹੋਵੇਗੀ | ਭਾਈ ਗੁਰਸੇਵਕ ਸਿੰਘ ਅਤੇ ਲਖਵਿੰਦਰ ਸਿੰਘ ਦਿੱਲੀ ਨੇ ਦੱਸਿਆ ਕਿ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਅਤੇ ਸੰਤ ਬਾਬਾ ਸੇਵਾ ਸਿੰਘ ਨਾਨਕਸਰ ਵਾਲਿਆਂ ਦੀ ਨਿਗਰਾਨੀ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ ਪੈਣ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਨਾਨਕਸਰ ਸੇਲਵਾਲਾ (ਪਾਤੜਾਂ) ਵਿਖੇ ਹੋਵੇਗਾ | ਇਸ ਸਮਾਗਮ ਵਿਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਹਿਬ, ਸੰਤ ਮਹਾਂਪੁਰਖ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜਿਕ, ਵਿੱਦਿਅਕ ਸੰਸਥਾਵਾਂ ਦੇ ਆਗੂ ਪਹੁੰਚ ਕੇ ਆਪਣੇ-ਆਪਣੇ ਢੰਗ ਨਾਲ ਸ਼ਰਧਾ ਦੇ ਫੁੱਲ ਭੇਟ ਕਰਨਗੇ | ਉਨ੍ਹਾਂ ਸੰਗਤਾਂ ਨੂੰ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਜਗਰਾਉਂ ਨੇ ਨਵੀਂਆਂ ਨਿਯੁਕਤੀਆਂ ਕੀਤੀਆਂ ਅਗਲੀ ਖ਼ਬਰ ਪਿੰਡ ਸਲੇਮਪੁਰਾ ਦੇ ਸਾਬਕਾ ਸਰਪੰਚ ਵਰਦੀਪ ਸਿੰਘ ਦੀਪਾ ਦੀ ਭਾਖੜਾ ਮੇਨ ਨਹਿਰ ਵਿਚੋਂ ਤੈਰਦੀ ਲਾਸ਼ ਮਿਲੀ, ਅੰਤਿਮ ਸੰਸਕਾਰ...
Ad Position 24