ਜਗਰਾਉਂ, 24 ਅਪ੍ਰੈਲ (ਵਿਨੋਦ ਕੁਮਾਰ)-ਭਾਜਪਾ ਜ਼ਿਲ੍ਹਾ ਜਗਰਾਉਂ ਵਲੋਂ ਨਵੀਂਆਂ ਨਿਯੁਕਤੀਆਂ ਕਰਦੇ ਹੋਏ ਜਿੱਥੇ ਐਡਵੋਕੇਟ ਵਿਵੇਕ ਭਾਰਦਵਾਜ ਦੇ ਪਾਰਟੀ ਪ੍ਰਤੀ ਯੋਗਦਾਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜ਼ਿਲੇ੍ਹ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਉੱਥੇ ਹੀ ਐਡਵੋਕੇਟ ਦਰਿਪਨ ਸਾਹਨੀ ਨੂੰ ਜ਼ਿਲੇ੍ਹ ਦੇ ਲੀਗਲ ਸੈੱਲ ਦਾ ਕੋ-ਕਨਵੀਨਰ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਤਨੋਂ ਮਨੋਂ ਪਾਰਟੀ ਦੀ ਸੇਵਾ ਕਰਨਗੇ ਅਤੇ ਆਉਣ ਵਾਲੀਆਂ ਨਗਰ ਕੌਂਸਲ ਅਤੇ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ |