ਲੁਧਿਆਣਾ, 24 ਅਪ੍ਰੈਲ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫ਼ਾਰ ਵੁਮੈਨ ਦੀ ਐਨ.ਐਸ.ਐਸ. ਯੂਨਿਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੁਨੇਤ ਦੇ ਸਹਿਯੋਗ ਨਾਲ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਡਾ. ਮਨਦੀਪ ਕÏਰ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਅਤੇ ਕਾਲਜ ਦੇ ਐਨ.ਐਸ.ਐਸ. ਵਲੰਟੀਅਰਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵਿਸ਼ਵ ਧਰਤੀ ਦਿਵਸ ਬਾਰੇ ਜਾਗਰੂਕ ਕੀਤਾ¢ ਉਨਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਉਹ ਕਿਸ ਤਰਾਂ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾ ਸਕਦੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਨੂੰ ਇਕ ਬਿਹਤਰ ਥਾਂ ਬਣਾ ਸਕਦੇ ਹਨ | ਉਨਾਂ ਨੇ ਪਾਣੀ ਅਤੇ ਮਿੱਟੀ ਸੰਭਾਲ ਦੀ ਲੋੜ ਉਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਇਸ ਲਈ ਕਦਮ ਚੁੱਕਣ ਦੀ ਅਪੀਲ ਕੀਤੀ¢ ਸਕੂਲ ਵਿਚ ਰੁੱਖ ਲਗਾਉਣ ਦਾ ਅਭਿਆਨ ਵੀ ਚਲਾਇਆ ਗਿਆ | ਇਸ ਮÏਕੇ ਰਜਨੀ ਸੂਦ, ਵਾਈਸ ਪਿ੍ੰਸੀਪਲ ਅਤੇ ਸਕੂਲ ਦੇ ਹੋਰ ਸਟਾਫ਼ ਮੈਂਬਰ ਵੀ ਮÏਜੂਦ ਸਨ¢ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਤਿ੍ਪਤਾ ਨੇ ਆਯੋਜਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ¢